ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲਗਾਏ 550 ਪੌਦੇ

ਅੰਮ੍ਰਿਤਸਰ, 17 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਡੀ. ਸੀ. ਰਾਜਾ ਮਨਸੂਰ ਅਹਿਮਦ ਵਲੋਂ ਜ਼ਿਲ੍ਹੇ ਦੇ ਹਰ ਵਿਭਾਗ ਨੂੰ 550 ਪੌਦੇ ਲਗਾਉਣ ਦਾ ਹੁਕਮ ਪਾਸ ਕੀਤਾ ਗਿਆ ਸੀ।ਇਸ ਦੀ ਸ਼ੁਰੂਆਤ ਅਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 550 ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਐਸ. ਐਸ. ਪੀ. ਨਨਕਾਣਾ ਸਾਹਿਬ, ਐਸ. ਪੀ., ਤਹਿਸੀਲਦਾਰ, ਮੈਡੀਕਲ ਅਫ਼ਸਰ, ਰੇਲਵੇ ਅਫ਼ਸਰ, ਸਿਖ ਸੰਗਤ ਸਮੇਤ ਜ਼ਿਲ੍ਹਾ ਨਨਕਾਣਾ ਸਾਹਿਬ ਜੀ ਦੇ ਸਾਰੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Send this to a friend