ਨਵੀਂ ਦਿਲੀ, 18 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅਜ ਨੋਟੀਫ਼ਿਕੇਸ਼ਨ ਜਾਰੀ ਕਰ ਦਿਤੀ ਗਈ। ਪਹਿਲੇ ਪੜਾਅ ‘ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤਾਂ ਵਾਲੀ ਨੋਟੀਫ਼ਿਕੇਸ਼ਨ ਜਾਰੀ ਕੀਤੀ। ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਹੜੀ ਕਿ 25 ਮਾਰਚ ਤਕ ਚਲੇਗੀ। ਨਾਮਜ਼ਦਗੀ ਵਾਪਸ ਲੈਣ ਦੀ ਅੰਤਿਮ ਤਰੀਕ 28 ਮਾਰਚ ਹੋਵੇਗੀ।