Skip to content
Independent perspectives. Global stories.
BREAKING

ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ

Share this story

ਸਿੰਘ ਸਾਹਿਬ ਗਿ:ਰਘਬੀਰ ਸਿੰਘ ਨੇ ਹੋਲੇ ਮਹੱਲੇ ਦੀ ਆਰੰਭਤਾ ਦੀ ਕੀਤੀ ਅਰਦਾਸ

ਸ਼੍ਰੀ ਅਨੰਦਪੁਰ ਸਾਹਿਬ, 19 ਮਾਰਚ- ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਸਿਖ ਕੌਮ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਇਸ ਸੰਬੰਧੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਹੋਲਾ ਮਹੱਲਾ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਮਹੱਲੇ ਵਾਲੇ ਦਿਨ ਪੈਣਗੇ ਅਤੇ ਉਸੇ ਦਿਨ ਖਾਲਸਾਈ ਰਵਾਇਤਾਂ ਮੁਤਾਬਿਕ ਮਹੱਲਾ ਕੱਢਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਜਸਬੀਰ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ। ਆਪਣੇ ਸੰਬੌਧਨ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਬੜੇ ਹੀ ਜੋਸ਼ੌ ਖਰੋਸ਼ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਇਆ ਹੈ। ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਉਹਨਾਂ ਕਿਹਾ ਸੰਨ 1700 ਤੋਂ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਹੋਲੇ ਮਹੱਲੇ ਦੀ ਸ਼ੁਰੂਆਤ ਕੀਤੀ। ਉਸੇ ਪ੍ਰੰਪਰਾ ਦੇ ਮੁਤਾਬਿਕ ਅੱਜ ਤੱਕ ਇਸੇ ਪਾਵਨ ਅਸਥਾਨ ਤੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਖੰਡੇ ਬਾਟੇ ਦਾ ਅੰਂਮ੍ਰਿਤ ਛਕ ਕੇ ਗੁਰੂ ਵਾਲੇ ਬਣੋਂ ਅਤੇ ਵਹਿਮਾਂ, ਭਰਮਾਂ, ਪਖੰਡਾਂ ਤੋਂ ਦੂਰ ਰਹੋ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਲੋੜ ਹੈ ਘਰ ਘਰ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਪਹੁੰਚਾਇਆ ਜਾਵੇ ਤਾਂ ਜੋ ਕੌਮ ਦੀ ਚੜ੍ਹਦੀਕਲਾ ਹੋ ਸਕੇ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ। ਇਸ ਮੌਕੇ ਸੂਚਨਾ ਅਫਸਰ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ, ਭੁਪਿੰਦਰ ਸਿੰਘ, ਪੰਜ ਪਿਆਰੇ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

WRITTEN BY