ਰਾਣਾ ਕੇ.ਪੀ. ਸਿੰਘ ਵੱਲੋਂ ਹੋਲੀ ਦੀਆਂ ਮੁਬਾਰਕਾਂ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਰੇ ਪੰਜਾਬ ਵਾਸੀਆਂ ਨੂੰ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਆਪਣੇ ਸੁਨੇਹੇ ਵਿਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਹੋਲੀ ਦਾ ਤਿਓਹਾਰ ਮਨੁੱਖੀ ਰਚਨਾਤਮਕਤਾ ਅਤੇ ਇਕਜੁਟਤਾ ਨੂੰ ਦਰਸਾਉਂਦਾ ਹੈ ਅਤੇ ਮਨੁੱਖ ਨੂੰ ਕੁਦਰਤ ਨਾਲ ਇਕਮਿਕ ਹੋ ਕੇ ਰਹਿਣ ਦਾ ਸੁਨੇਹਾ ਦਿੰਦਾ ਹੈ। ਉਨਾਂ ਕਿਹਾ ਕਿ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਾਨੂੰ ਸਾਰਿਆਂ ਨੂੰ ਹੋਲੀ ਦਾ ਤਿਓਹਾਰ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਫਿਜ਼ਾ ਵਿਚ ਖੁਸ਼ੀਆਂ-ਖੇੜਿਆਂ ਦਾ ਗੁਲਾਲ ਖਿਲਰ ਜਾਵੇ। ਉਨਾਂ ਅਪੀਲ ਕੀਤੀ ਕਿ ਹੋਲੀ ਵਾਲੇ ਦਿਨ ਸੁੱਕੇ ਅਤੇ ਕੁਦਰਤੀ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

Send this to a friend