ਚੰਡੀਗੜ੍ਹ, 22 ਮਾਰਚ (ਹ.ਸ. ਨਾਗਪਾਲ)- ਇਸ ਸਬੰਧੀ ਮੁਹਾਲੀ ਵਿਖੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਦੇ ਦਫ਼ਤਰ ਵਿਖੇ ਨਾਨਕਸਰ ਸੰਪਰਦਾ ਦੇ ਮੁਖੀ, ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਦੇ ਚੇਅਰਮੈਨ ਸੰਤ ਬਾਬਾ ਲਖਾ ਸਿੰਘ ਨਾਨਕਸਰ ਵਾਲਿਆਂ ਅਤੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦਸਿਆ ਕਿ ਇਹ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਚੰਡੀਗੜ੍ਹ ਦੇ ਸੈਕਟਰ ਚੌਦਾਂ ਧਨਾਸ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਅੰਬਾਂ ਵਾਲਾ ਬਾਗ ਵਿਖੇ ਸਵੇਰੇ ਦਸ ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਵੇਗਾ ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਭਾਈ ਚਮਨਜੀਤ ਸਿੰਘ ਜੀ ਲਾਲ ਦਿਲੀ ਵਾਲੇ ,ਭਾਈ ਗੁਰਚਰਨ ਸਿੰਘ ਰਸੀਆ, ਭਾਈ ਜੋਗਿੰਦਰ ਸਿੰਘ ਰਿਆੜ, ਬਾਬਾ ਗੁਰਦੇਵ ਸਿੰਘ ਨਾਨਕਸਰ ਚੰਡੀਗੜ੍ਹ ,ਸੂਫ਼ੀ ਸੰਤ ਹੈਦਰ ਕਾਦਰੀ , ਸੰਤ ਸੁਖਜੀਤ ਸਿੰਘ ਫਿਰੋਜ਼ਪੁਰ ਵਾਲੇ ,ਭਾਈ ਧਰਮਿੰਦਰ ਸਿੰਘ ਨਾਨਕਸਰ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਅਤੇ ਪੰਥ ਪ੍ਰਸਿਧ ਸੰਤ ਮਹਾਂਪੁਰਸ਼ ਰਾਗੀ ਜਥੇ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਬਾਬਾ ਲਖਾ ਸਿੰਘ ਨਾਨਕਸਰ ਵਾਲਿਆਂ ਨੇ ਦਸਿਆ ਕਿ ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਜਾਵੇਗੀ