ਮਿਡ-ਡੇ-ਮੀਲ ਸਬੰਧੀ ਵਿਭਾਗ ਦੇ ਅਧਿਆਕਰੀਆਂ ਵੱਲੋਂ ਸਿੱਖਿਆ ਸਕੱਤਰ ਨਾਲ ਮੀਟਿੰਗ

ਰਾਮਪੁਰਾ ਫੂਲ, 24 ਮਾਰਚ (ਮਨਪ੍ਰੀਤ ਸਿੰਘ ਗਿੱਲ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੁੱਖ ਦਫ਼ਤਰ ਵਿਖੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ. ਇਸ ਮੀਟਿੰਗ ਵਿੱਚ ਡੀਪੀਆਈ ਐਲੀਮੈਂਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਮੌਜੂਦ ਰਹੇ. ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਦੀ ਰਿਪੋਰਟਾਂ ਅਤੇ ਮਿਡ-ਡੇ-ਮੀਲ ਸਬੰਧੀ ਜਾਣਕਾਰੀ ਲਈ ਗਈ. ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਮਿਡ-ਡੇ-ਮੀਲ ਦੀ ਕਾਰਗੁਜ਼ਾਰੀ ਸਬੰਧੀ ਸਮੂਹ ਜ਼ਿਲ੍ਹਿਆਂ ਦੀ ਗਰੇਡਿੰਗ ਕੀਤੀ ਜਾਵੇ. ਉਹਨਾਂ ਅਧਿਆਪਕਾਂ ਵੱਲੋਂ ਐਪ ’ਤੇ ਅਪਲੋਡ ਕੀਤੇ ਜਾ ਰਹੇ ਡਾਟੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ. ਮਿਡ ਡੇ ਮੀਲ ਸਬੰਧੀ ਗ੍ਰੀਵੀਐਂਸਜ਼ ਬਾਰੇ ਕਿਹਾ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਲਗਾਤਾਰ ਆ ਰਹੀਆਂ ਗ੍ਰੀਵੀਐਂਸਜ਼ ਦਾ ਹੱਲ ਸਬੰਧਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਿਨਾਂ ਦੇਰੀ ਤੋਂ ਕੀਤਾ ਜਾਵੇ. ਉਹਨਾਂ ਸਕੂਲਾਂ ਵਿੱਚ ਕਿਚਨ ਗਾਰਡਨ ਨੂੰ ਉਤਸ਼ਾਹਿਤ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ. ਇਸ ਮੌਕੇ ਸਟੇਟ ਦੇ ਮਿਡ-ਡੇ-ਮੀਲ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫਸਰ ਤੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।

Send this to a friend