ਖੰਨਾ, 17 ਅਪ੍ਰੈਲ (ਸੁਖਵਿੰਦਰ ਸਿੰਘ ਸਲੌਦੀ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ ਵਿਖੇ ਸ. ਕੁਲਵੰਤ ਸਿੰਘ ਉਮੀਦਵਾਰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਦੇ ਹ¤ਕ ਵਿ¤ਚ ਇਕ ਵਿਸ਼ਾਲ ਰੈਲੀ ਕੀਤੀ। ਸ. ਪ੍ਰਕਾਸ਼ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਦੇ ਬਿਹਤਰ ਵਿਕਾਸ ਅਤੇ ਯੋਜਨਾਵਾਂ ਲਈ ਕੇਂਦਰ ਵਿੱਚ ਐਨ ਡੀ ਏ ਦੀ ਸਰਕਾਰ ਜਰੂਰੀ ਹੈ। ਸ.ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਦਿਨ ਪੁੱਗ ਚੁੱਕੇ ਹਨ। ਕਿਉਂ ਕਾਂਗਰਸ ਸਰਕਾਰ ਨੇ ਦੇਸ਼ ਨੂੰ ਹਮੇਸ਼ਾਂ ਲੁਟਿਆ ਅਤੇ ਬਰਬਾਦ ਹੀ ਕੀਤਾ ਕਿਉਂ ਕਾਂਗਰਸ ਸਰਕਾਰ ਵੇਲੇ ਦੇਸ਼ ਵਿ¤ਚ ਸਭ ਤੋਂ ਵ¤ਧ ਭ੍ਰਿਸ਼ਟਾਚਾਰ ਹੋਇਆ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜਕਾਲ
ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਨੇ ਦੇਸ਼ ਦਾ ਸਿਰ ਨੀਵਾਂ ਕਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਸ਼ਾਸ਼ਨ ਦੌਰਾਨ ਵਧੀ ਮਹਿੰਗਾਈ ਕਾਰਨ ਆਮ ਆਦਮੀ ਦਾ ਕਚੂੰਮਰ ਕੱਢ ਦਿੱਤਾ ਹੈ। ਇਸ ਕਰਕੇ ਤਹਾਡੀ ਵੋਟ ਵਿ¤ਚ ਬਹੁਤ ਸਕਤੀ ਹੈ ਇਸ ਦਾ ਸਹੀ ਇਸਤਾਲ ਕਰਕੇ ਕੇਂਦਰ ਵਿੱਚ ਅਗਲੀ ਸਰਕਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਣਾਉ ਤਾਂ ਜੇ ਦੇਸ਼ ਦਾ ਭਲਾ ਸਕੇ । ਬਾਦਲ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਦੀ ਅਗਵਾਈ ’ਚ ਬਣਨ ਵਾਲੀ ਐਨ ਡੀ ਏ ਸਰਕਾਰ ਵਿ¤ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਹੋਣਾ ਬਹੁਤ ਜਰੂਰੀ ਹੈ। ਇਸ ਕਰਕੇ ਸ. ਕੁਲਵੰਤ ਸਿੰਘ ਨੂੰ ਵੋਟਾਂ ਪਾਕੇ ਕਾਬਯਾਬ ਕਰੋ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ। ਕਿਉਂ ਕਿ ਫਿਰ ਪੰਜਾਬ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਹੋਵੇਗੀ। ਕਿ ਕੇਂਦਰ ’ਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਦ ਸਾਰੀਆਂ ਆੜਤੀਆਂ, ਵਪਾਰੀਆਂ, ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਵਪਾਰੀਆਂ ਆਦਿ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਅਤੇ ਮਸਲਿਆਂ ਦਾ ਹੱਲ ਹੋ ਜਾਵੇਗਾ ਅਤੇ ਪੰਜਾਬ ਨੂੰ ਫਿਰ ਤਰੱਕੀ ਦੇ ਰਾਹ ’ਤੇ ਤੋਰਿਆ ਜਾਵੇਗਾ। ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਅਤੇ ਸ. ਸੰਤਾਂ ਸਿੰਘ ਉਮੈਦਪੁਰੀ ਨੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਖੰਨੇ ਸ਼ਹਿਰ ਦੀਆਂ ਸਾਰੀਆਂ ਮੰਗਾਂ ਜਿਵੇਂ ਕਿ ਖੰਨੇ ਵਿ¤ਚ ਸਭ ਤੋਂ ਵ¤ਧ ਸੀਵਰੇਜ ਦੀ ਸਮ¤ਸਿਆ ਖੰਨੇ ਸ਼ਹਿਰ ਵਿ¤ਚ ਹੀ ਡੇਅਰੀ ਫਾਰਮ ਦਾ ਸੈਂਟਰ, ਟਰਾਂਸਪੋਰਟ ਸੈਂਟਰ ਬਹੁਤ ਜਲਦ ਬਣਾਏ ਜਾਣਗੇ। ਇਸ ਮੌਕੇ ਸੁਖਦੇਵ ਸਿੰਘ ਲਿਬੜਾ ਐਮ.ਪੀ., ਸੰਤਾਂ ਸਿੰਘ ਉਮੈਦਪੁਰੀ, ਰਣਜੀਤ ਸਿੰਘ ਤਲਵੰਡੀ ਹਲਕਾ ਇੰਚਾਰਜ, ਇਕਬਾਲ ਸਿੰਘ ਚੰਨੀ ਸਾਬਕਾ ਪ੍ਰਧਾਨ ਨਗਰ ਕੌਸ਼ਲ ਸੁਖਬੀਰ ਸਿੰਘ ਸੇਠੀ,ਭੁਪਿੰਦਰ ਸਿੰਘ ਰੁਮਾਣਾ,ਸੰਜੀਵ ਧੰਮੀਜਾ, ਸਵਰਨ ਸਿੰਘ ਸੰਧੂ ਦਿਹਾਤੀ ਸਰਕਲ ਪ੍ਰਧਾਨ ਖੰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਅਤੇ ਸਰਕਲ ਪ੍ਰਧਾਨ ਹਾਜਰ ਸਨ।



