550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ

ਬਾਬਾ ਬਕਾਲਾ/ਅੰਮ੍ਰਿਤਸਰ, 24 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਕਰਵਾਇਆ ਗਿਆ, ਜਿਸ ਵਿਚ ਸੰਗਤ ਨੇ ਵਡੀ ਗਿਣਤੀ ਵਿਚ ਹਾਜ਼ਰੀ ਭਰੀ। ਦਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਖ ਵਖ ਥਾਵਾਂ ‘ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ, ਜਿਸ ਤਹਿਤ ਇਹ ਸਮਾਗਮ ਹੋਇਆ। ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ, ਭਾਈ ਹਰਨਾਮ ਸਿੰਘ ਅਤੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੀਨੀਅਰ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਦੇ ਉਧਾਰ ਲਈ ਵਿਲਖਣ ਅਤੇ ਨਿਰਾਲੀ ਵਿਚਾਰਧਾਰਾ ਦਿਤੀ ਹੈ, ਜਿਸ ਨੂੰ ਅਪਣਾ ਕੇ ਅਸੀਂ ਆਪਣਾ ਜੀਵਨ ਸੁਖਮਈ ਬਣਾ ਸਕਦੇ ਹਾਂ। ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਆਪੋ ਆਪਣੇ ਘਰਾਂ ਅੰਦਰ ਗੁਰਸਿਖੀ ਦਾ ਪ੍ਰਚਾਰ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਜਸਪਾਲ ਸਿੰਘ, ਭਾਈ ਜਜ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਬਲਵੰਤ ਸਿੰਘ ਤੇ ਮਨਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਰਾਗੀ, ਪ੍ਰਚਾਰਕ ਤੇ ਕਥਾਵਾਚਕਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕਤਰ ਸ. ਤੇਜਿੰਦਰ ਸਿੰਘ ਪਡਾ, ਮੈਨੇਜਰ ਸ. ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਸ. ਮੋਹਣ ਸਿੰਘ ਕੰਗ ਸਮੇਤ ਵਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Send this to a friend