ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਪਣੇ ਅੱਗਲੇ ਪੜਾਅ ਬਲਾਚੌਰ ਲਈ ਰਵਾਨਾ ਹੋਈ। ਇਸ ਮੌਕੇ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਯਾਤਰਾ ਨੂੰ ਰਵਾਨਾ ਕੀਤਾ। ਉਨਾਂ ਕਿਹਾ ਕਿ ਅੱਜ ਸਾਰਾ ਸੰਸਾਰ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਿਹਾ ਹੈ। ਇਸ ਸਮੇਂ ਤੇ ਸਾਨੂੰ ਲੋੜ ਹੈ ਕਿ ਅਸੀਂ ਗੁਰੂ ਜੀ ਦੀ ਸਿਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤ ਨੂੰ ਸੰਬੋਧਨ ਹੁੰਦੀਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼ਬਦ ਗੁਰੂ ਯਾਤਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ 7 ਜਨਵਰੀ 2019 ਤੋਂ ਸ਼ੁਰੂ ਕੀਤੀ ਗਈ ਸੀ ਜੋ ਪੰਜਾਬ ਦੇ ਵਖ-ਵਖ ਪਿੰਡਾਂ, ਸ਼ਹਿਰਾਂ ਵਿਚ ਦੀ ਹੁੰਦੀ ਹੋਈ 16 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਸੀ। ਸ੍ਰੀ ਅਨੰਦਪੁਰ ਸਾਹਿਬ ਹੋਲਾ-ਮਹਲਾ ਮਨਾਉਣ ਤੋਂ ਬਾਅਦ ਅੱਜ ਇਹ ਯਾਤਰਾ ਆਪਣੇ ਅਗਲੇ ਪੜਾਅ ਬਲਾਚੌਰ ਲਈ ਰਵਾਨਾ ਹੋਈ ਹੈ। ਅਸੀਂ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਰਾਹ ਤੇ ਚੱਲ ਕੇ ਆਪਣਾ ਸਾਰਾ ਜੀਵਨ ਮਸਾਲਮਈ ਤੇ ਸੁਖੀ ਬਣਾ ਸਕਦੇ ਹਾਂ। ਇਹ ਸਮੇਂ ਦੀ ਲੋੜ੍ਹ ਵੀ ਹੈ। ਇਹ ਯਾਤਰਾ ਪਿੰਡ ਅੰਗਮਪੁਰ, ਝੱਜ ਚੌਂਕ, ਨੂਰਪੁਰਬੇਦੀ, ਹਿਆਤਪੁਰ ਤੋਂ ਹੁੰਦੀ ਹੋਈ ਬਲਾਚੌਰ ਰਾਤਰੀ ਵਿਸ਼ਰਾਮ ਕਰੇਗੀ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸਿਮਰਜੀਤ ਸਿੰਘ ਮੀਤ ਸਕੱਤਰ ਦੋਆਬਾ ਜੋਨ, ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਮੈਨੇਜਰ ਜਸਬੀਰ ਸਿੰਘ, ਕਰਮਜੀਤ ਸਿੰਘ ਇੰਚਾਰਜ, ਪਲਵਿੰਦਰ ਸਿੰਘ ਸੁਪਰਵਾਈਜਰ, ਮਲਕੀਤ ਸਿੰਘ ਮੀਤ ਮੈਨੇਜਰ, ਲਖਵਿੰਦਰ ਸਿੰਘ ਮੀਤ ਮੈਨੇਜਰ, ਸੁਖਵਿੰਦਰ ਸਿੰਘ ਕੁਰੂਕਸ਼ੇਤਰ ਰੀਕਾਰਡ ਕੀਪਰ, ਦਲਜੀਤ ਸਿੰਘ ਕਲਰਕ, ਕੁਲਜੀਤ ਸਿੰਘ ਏ.ਸੀ, ਗੁਰਚਰਨ ਸਿੰਘ ਬਾਈ, ਭਾਈ ਸਰਬਜੀਤ ਸਿੰਘ ਲੁਧਿਆਣਾ, ਬਾਬਾ ਜਰਨੈਲ ਸਿੰਘ, ਬਾਬਾ ਤੀਰਥ ਸਿੰਘ, ਹੀਰਾ ਸਿੰਘ ਗੁੰਬਰ, ਮਾਸਟਰ ਹਰਜੀਤ ਸਿੰਘ ਅਚਿੰਤ, ਜਥੇਦਾਰ ਸੰਤੋਖ ਸਿੰਘ, ਮਨਿੰਦਰਪਾਲ ਸਿੰਘ ਮਨੀ, ਦਵਿੰਦਰ ਸਿੰਘ ਰਾਣਾ, ਦਿਲਬਾਗ ਸਿੰਘ ਮਾਣੂੰਕੇ ਮਾਜਰਾ, ਬੀਬੀ ਕੁਲਵਿੰਦਰ ਕੌਰ, ਬੀਬੀ ਤਰਵਿੰਦਰ ਕੌਰ, ਭਾਈ ਲਵਪ੍ਰੀਤ ਸਿੰਘ ਪ੍ਰਚਾਰਕ, ਭਾਈ ਸੁਖਦੇਵ ਸਿੰਘ ਪ੍ਰਚਾਰਕ, ਭਾਈ ਹਰਜੋਤ ਸਿੰਘ, ਸੁਖਰਾਜ ਸਿੰਘ ਢਾਡੀ, ਸਤਨਾਮ ਸਿੰਘ ਦਰਦੀ ਕਵੀਸ਼ਰ ਆਦਿ ਹਾਜ਼ਰ ਸਨ।