ਪੰਜਾਬ ’ਚ ‘ਆਪ’ ਕਿਸੇ ਰਾਜਨੀਤਿਕ ਪਾਰਟੀ ਨਾਲ ਚੋਣ ਸਮਝੌਤਾ ਨਹੀਂ ਕਰੇਗੀ : ਭਗਵੰਤ ਮਾਨ

ਦਿੜ੍ਹਬਾ,25 ਮਾਰਚ (ਕੁਲਸੀਰ ਸਿੰਘ ਔਜਲਾ) ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਚੋਣ ਸਮਝੌਤਾ ਨਹੀਂ ਕਰੇਗੀ ਕੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਮ ਪੀ ਭਗਵੰਤ ਮਾਨ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਕੀਤਾ।ਅਜ ਉਹ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਜਾਣਬੁਝ ਕੇ ਆਪ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਜ ਵੀ ਆਪਣੇ ਸਟੈਂਡ ਤੇ ਕਾਇਮ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿਲੀ, ਪੰਜਾਬ ਅਤੇ ਚੰਡੀਗੜ੍ਹ ਵਿਚ ਇਕਲਿਆਂ ਹੀ ਚੋਣਾਂ ਲੜੇਗੀ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਚੋਣ ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਇਸ ਮੌਕੇ ਗੁਰਜਿੰਦਰ ਸਿੰਘ ਕਾਕਾ,ਨਾਨਕ ਸਿੰਘ ਪੰਚ ,ਹਰਜਿੰਦਰ ਸਿੰਘ ਪੰਚ ਤੋਂ ਇਲਾਵਾ ਵਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Send this to a friend