ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 26 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ‘ਚ ਹਾਜ਼ਰੀ ਲਗਵਾਈ। ਇਸ ਮੌਕੇ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਵੱਲੋਂ ਉਨ੍ਹਾਂ ਨੂੰ ਸਿਰੋਪਾੳ ਵੀ ਭੇਂਟ ਕੀਤਾ ਗਿਆ। ਅੱਜ ਦੁਪਹਿਰ 12 ਵਜੇ ਦੇ ਕਰੀਬ ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਦਾ ਓਟ ਆਸਰਾ ਲਿਆ ਅਤੇ ਅਰਦਾਸ ਕੀਤੀ। ਹਾਲਾਂਕਿ ਉਹ ਸੰਗਤ ਦੇ ਰੂਪ ਵਿੱਚ ਗੁਰੂ ਘਰ ਹਾਜ਼ਰ ਹੋਏ ਪਰ ਉਨ੍ਹਾਂ ਦੀ ਆਮਦ ਮੌਕੇ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਘੇਰਾ ਸਖਤ ਕੀਤਾ ਹੋਇਆ ਸੀ। ਇਸ ਮੌਕੇ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਮੁਲਾਜ਼ਮ ਨੇ ਉਨ੍ਹਾਂ ਨੂੰ ਸਿਰੋਪਾ ਨਹੀਂ ਦਿੱਤਾ ਪਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਵੱਲੋਂ ਸਿਰੋਪਾ ਉਨ੍ਹਾਂ ਦੇ ਹੱਥ ‘ਚ ਜਰੂਰ ਫੜਾਇਆ ਗਿਆ।’

Send this to a friend