Skip to content
Independent perspectives. Global stories.
BREAKING

ਪੰਜਾਬ ’ਚ 30 ਅਪ੍ਰੈਲ ਨੂੰ ਫੈਕਟਰੀਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ’ਚ ਤਨਖਾਹ ਸਮੇਤ ਛੁੱਟੀ

Share this story

ਚੰਡੀਗੜ੍ਹ, 17 ਅਪ੍ਰੈਲ (ਪੀ.ਟੀ.)-ਪੰਜਾਬ ’ਚ 30 ਅਪ੍ਰੈਲ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਸਬੰਧੀ ਰਾਜ ਦੀਆਂ ਫੈਕਟਰੀਆਂ ‘ਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪੰਜਾਬ ਦੇ ਕਿਰਤ ਵਿਭਾਗ ਵੱਲੋਂ 30 ਅਪ੍ਰੈਲ 2014 ਦਿਨ ਬੁੱਧਵਾਰ ਨੂੰ ਉਨ੍ਹਾਂ ਫੈਕਟਰੀਆਂ ਵਿਚ, ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਾਰੀ ਛੁੱਟੀ ਐਲਾਨੀ ਗਈ ਹੈ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਪਹਿਲਾਂ ਨਿਰਧਾਰਿਤ ਹਫਤਾਵਾਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਕਿਰਤ ਵਿਭਾਗ ਵੱਲੋਂ ਜਾਰੀ ਇਕ ਵੱਖਰੇ ਨੋਟੀਫਿਕੇਸ਼ਨ ਅਨੁਸਾਰ ਸੂਬੇ ‘ਚ ਸਥਿਤ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆਂ ‘ਚ ਕੰਮ ਕਰਦੇ ਕਿਰਤੀਆਂ ਨੂੰ ਵੀ ਆਪਣਾ ਜਮਹੂਰੀ ਹੱਕ ਭੁਗਤਾਉਣਾ ਯਕੀਨੀ ਬਣਾਉਣ ਲਈ 30 ਅਪ੍ਰੈਲ 2014 ਦਿਨ

ਬੁੱਧਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆਂ, ਜਿੱਥੇ ਬੁੱਧਵਾਰ ਨੂੰ ਛੁੱਟੀ ਨਹੀਂ ਹੁੰਦੀ, ਵਿਚ ਤਨਖਾਹ ਸਮੇਤ ਛੁੱਟੀ ਹੋਵੇਗੀ।

WRITTEN BY