‘ਆਪ’ ਦੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਭਾਜਪਾ ’ਚ ਸ਼ਾਮਿਲ

ਨਵੀਂ ਦਿਲੀ, 28 ਮਾਰਚ- ਆਮ ਆਦਮੀ ਪਾਰਟੀ ਤੋਂ ਮੁਅਤਲ ਚਲ ਰਹੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਅਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਿਲ ਹੋ ਗਏ। ਉਹ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ ਦੀ ਹਾਜ਼ਰੀ ’ਚ ਭਾਜਪਾ ਵਿਚ ਸ਼ਾਮਲ ਹੋਏ। ਹਰਿੰਦਰ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਬਣੇ ਸਨ। ਵਿਤ ਮੰਤਰੀ ਜੇਤਲੀ ਵਲੋਂ ਹਰਿੰਦਰ ਸਿੰਘ ਖ਼ਾਲਸਾ ਦਾ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਅਰੁਣ ਜੇਤਲੀ ਨੇ ਕਿਹਾ ਕਿ ਹਰਿੰਦਰ ਸਿੰਘ ਖ਼ਾਲਸਾ ਬਿਨਾ ਕਿਸੇ ਸ਼ਰਤ ਦੇ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ। ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਲਾਲਚ ਨਹੀਂ ਹੈ, ਉਹ ਬਿਨਾਂ ਕਿਸੇ ਸਰਤ ਦੇ ਭਾਜਪਾ ’ਚ ਸ਼ਾਮਿਲ ਹੋਏ ਹਨ।

Send this to a friend