550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ

ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ 101 ਸ਼ਖ਼ਸੀਅਤਾਂ ਨੂੰ ਕਰੇਗੀ ਸਨਮਾਨਿਤ : ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 28 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਾਰੀਆਂ ਧਿਰਾਂ ਨਾਲ ਸਾਂਝੇ ਤੌਰ ’ਤੇ ਇਕ ਹੀ ਧਾਰਮਿਕ ਸਟੇਜ ਲਗਾਈ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਆਦੇਸ਼ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ, ਭਾਰਤ ਸਰਕਾਰ ਅਤੇ ਸਾਰੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਵੱਖ ਵੱਖ ਕਮੇਟੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਈ ਲੌਂਗੋਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਾਰੀਆਂ ਧਿਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਏਗੀ।
ਉਲੀਕੇ ਗਏ ਸਮਾਗਮਾਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਜਿਥੇ 8 ਨਵੰਬਰ ਤੋਂ 13 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਣਗੇ, ਉਥੇ ਹੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਕਈ ਹੋਰ ਸਮਾਗਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਅੰਤਰ ਧਰਮ ਸੰਵਾਦ ਸੰਮੇਲਨ, ਸਿੱਖ ਇਸਤਰੀ ਸੰਮੇਲਨ, ਵਿਸ਼ਵ ਸਿੱਖ ਸੰਮੇਲਨ, ਸ਼ਬਦ ਵਿਚਾਰ ਤੇ ਰਾਗ ਦਰਬਾਰ, ਇਨਾਮੀ ਕਵੀ ਦਰਬਾਰ, ਸਕੁਲਾਂ ਕਾਲਜਾਂ ਅੰਦਰ ਢਾਡੀ ਤੇ ਕਵੀਸ਼ਰੀ ਮੁਕਾਬਲੇ ਵਿਸ਼ੇਸ਼ ਹੋਣਗੇ। ਇਸ ਤੋਂ ਇਲਾਵਾ 101 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸ਼ਖ਼ਸੀਅਤਾਂ ਦੀ ਚੋਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੂਲ ਸਿਧਾਂਤ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਨੂੰ ਸਨਮੁੱਖ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਓਪਿੰਦਰਜੀਤ ਕੌਰ, ਅੰਤ੍ਰਿੰਗ ਮੈਂਬਰ ਸ. ਸ਼ਿੰਗਾਰਾ ਸਿੰਘ ਲਹੀਆ, ਭਾਈ ਮਨਜੀਤ ਸਿੰਘ, ਬੀਬੀ ਜਸਬੀਰ ਕੌਰ ਜੱਫਰਵਾਲ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਭਗਵੰਤ ਸਿੰਘ ਸਿਆਲਕਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ. ਰਣਜੀਤ ਸਿੰਘ ਕਾਹਲੋਂ , ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਮੀਤ ਸਿੰਘ ਬੂਹ, ਸ. ਪਰਮਜੀਤ ਸਿੰਘ ਰਾਏਪੁਰ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਤਨ ਸਿੰਘ ਜੱਫਰਵਾਲ, ਬੀਬੀ ਦਵਿੰਦਰ ਕੌਰ ਕਾਲੜਾ, ਸ. ਅਮਰਜੀਤ ਸਿੰਘ ਭਲਾਈਪੁਰ, ਮਾਸਟਰ ਰਾਜਬੀਰ ਸਿੰਘ, ਸ. ਹਰਵਿੰਦਰ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਸੁਬੇਗ ਸਿੰਘ, ਡਾ. ਧਰਮਿੰਦਰ ਸਿੰਘ ਉਭਾ, ਸ. ਰਾਮ ਸਿੰਘ ਭਿੰਡਰ, ਸ. ਚਾਨਣ ਸਿੰਘ, ਸ. ਗੁਰਮੁਖ ਸਿੰਘ ਐਮ.ਏ., ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਰਜਬੀਤ ਸਿੰਘ ਧੂੰਦਾ, ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਸਵਿੰਦਰ ਸਿੰਘ ਭੰਗੂ, ਸ. ਜੋਗਾ ਸਿੰਘ ਭਾਗੋਵਾਲੀਆ, ਭਾਈ ਸੁਰਜੀਤ ਸਿੰਘ ਸਭਰਾ ਆਦਿ ਮੌਜੂਦ ਸਨ।

Send this to a friend