ਫਤਿਹਗੜ੍ਹ ਸਾਹਿਬ, 31 ਮਾਰਚ-(ਰਿਸ਼ੂ ਗੋਇਲ)- ਜ਼ਿਲ੍ਹਾ ਚੋਣਕਾਰ ਅਫਸਰ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਵਿੱਚ ਪੁੂਰੀ ਤਰ੍ਹਾਂ ਮੁਸਤੈਦ ਹੈ। ਇਹਨਾਂ ਗੱਲਾਂ ਦੀ ਜਾਣਕਾਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਲੈ ਕੇ ਹੁਣ ਤੱਕ 10 ਹਜ਼ਾਰ ਲੀਟਰ ਤੋਂ ਵੱਧ ਸ਼ਰਾਬ, 448 ਕਿੱਲੋ ਭੁੱਕੀ, 06.5 ਕਿੱਲੋ ਅਫੀਮ, 727 ਗ੍ਰਾਮ ਹੈਰੋਇਨ, 7000 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ, 2500 ਤੋਂ ਵੱਧ ਟੀਕੇ ਅਤੇ 26 ਲੱਖ 06 ਹਜਾਰ ਰੁਪਏ ਕੈਸ਼ ਬਰਾਮਦ ਕੀਤੇ ਗਏ ਹਨ। ਇਸ ਸਾਰੀ ਬਰਾਮਦਗੀ ਦੀ ਕੀਮਤ 09 ਕਰੋੜ 16 ਲੱਖ ਰੁਪਏ ਤੋਂ ਵੱਧ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਿਸੇ ਗੈਰ ਕਾਨੂੰਨੀ ਕੰਮ ਤੇ ਸ਼ਰਾਰਤੀ ਅਨਸਰਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸਦੀ ਸੂਚਨਾ ਫੌਰੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਦਿੱਤੀ ਜਾਵੇ। ਇਸ ਸਬੰਧੀ ਆਮ ਲੋਕ ਵੱਲੋਂ ਸੀ ਵੀਜਲ ਐਪ ਅਤੇ 1950 ਹੈਲਪ ਲਾਈਨ ਨੰਬਰ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।