ਆਰਥਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ

ਬਰੇਟਾ, 1 ਅਪ੍ਰੈਲ (ਰੀਤਵਾਲ)- ਪਿੰਡ ਕੁਲਰੀਆਂ ਵਿਖੇ ਆਰਥਿਕ ਪ੍ਰੇਸ਼ਾਨੀ ਕਾਰਨ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ ।ਕੁਲਰੀਆਂ ਪੁਲਿਸ ਦੇ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ (31) ਨੇ ਬੀਤੀ ਰਾਤ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਦੋ ਭੈਣਾ ਅਤੇ ਇੱਕ ਭਰਾ ਹੈ । ਪਰਿਵਾਰ ਕੋਲ ਗੁਜਾਰੇ ਲਈ 2 ਏਕੜ ਜਮੀਨ ਸੀ ਜਿਸਤੇ ਪਰਿਵਾਰ ਦਾ ਗੁਜਾਰਾ ਨਹੀਂ ਹੋ ਰਿਹਾ ਸੀ । ਪਰਿਵਾਰ ਸਿਰ 4 ਲੱਖ ਦੇ ਕਰੀਬ ਕਰਜਾ ਸੀ। ਇਸੇ ਪ੍ਰੇਸ਼ਾਨੀ ਕਾਰਨ ਹਰਦੀਪ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੇ ਬਿਆਨਾ ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਨੂੰ ਸੋਪ ਦਿੱਤੀ ਹੈ।

Send this to a friend