Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਪਟਿਆਲੇ ਵਾਲਿਆਂ ਲਈ ਵੀ ਬਾਹਰਲੇ ਉਮੀਦਵਾਰ ਵਰਗਾ : ਸੁਖਬੀਰ ਬਾਦਲ

Share this story

ਪ੍ਰਨੀਤ ਕੌਰ ਨੇ ਵਿਦੇਸ਼ ਦੌਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ

image ਪਟਿਆਲਾ, 18 ਅਪ੍ਰੈਲ (ਈਸ਼ਵਰ ਸਿੰਘ ਖਾਲਸਾ, ਲਖਵਿੰਦਰ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸਿਰਫ ਚੋਣਾਂ ਦੌਰਾਨ ਹੀ ਲੋਕਾਂ ਨੂੰ ਦਿਖਾਈ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਪਟਿਆਲਾ ਵਿਧਾਨ ਸਭਾ ਹਲਕੇ ਦੇ ਲੋਕਾਂ ਲਈ ਵੀ ਕਿਸੇ ਬਾਹਰਲੇ ਉਮੀਦਵਾਰ ਤੋਂ ਵੱਧ ਨਹੀਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਗੱਲ ਤੋਂ ਭਲੀਭਾਂਤ ਜਾਣੂੰ ਹਨ ਅਤੇ ਇਸ ਲਈ ਉਨ੍ਹਾਂ ਇੰਨ੍ਹਾਂ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਪ੍ਰਨੀਤ ਕੌਰ ਨੂੰ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਹਰਾ ਕੇ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।ਪਟਿਆਲਾ ਤੋਂ ਅਕਾਲੀ-ਭਾਜਪਾ ਗਠਜੋੜ ਦੇ

ਉਮੀਦਵਾਰ ਸ. ਦੀਪਇੰਦਰ ਸਿੰਘ ਢਿੱਲੋਂ ਦੇ ਹੱਕ ’ਚ ਇੱਕ ਰੈਲੀ ਨੂੰ ਸੰਬੋਧਨ ਕਰਨ ਉਪੰਰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਰਜਵਾੜਾਸ਼ਾਹੀ ਵਾਲੀ ਸਿਆਸਤ ਦੇ ਦਿਨ ਹੁਣ ਪੁੱਗ ਚੁੱਕੇ ਹਨ ਹੁਣ ਲੋਕ ਸਿਰਫ ਉਸੇ ਪਾਰਟੀ ਨੂੰ ਵੋਟ ਪਾਉਂਦੇ ਹਨ ਜਿਸ ਦੇ ਆਗੂ ਉਨ੍ਹਾਂ ਦੀ ਪਹੁੰਚ ਵਿੱਚ ਹੋਣ। ਉਨ੍ਹਾਂ ਕਿਹਾ ਕਿ ਇਹ ਗੱਲ ਹੁਣ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਕਦੇ ਆਪਣੇ ਪਟਿਆਲਾ ਵਿਧਾਨ ਸਭਾ ਹਲਕੇ ਦੀ ਕਿਸੇ ਗਲੀ ਜਾਂ ਮੁਹੱਲੇ ’ਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਨਹੀਂ ਪੁੱਛੀ। ਉਨ੍ਹਾਂ ਸਵਾਲ ਕੀਤਾ ਕਿ ਕਿਸੇ ਲੋਕ ਸਭਾ ਹਲਕੇ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਕਿਵੇਂ ਉਮੀਦ ਕਰ ਸਕਦੇ ਹਨ ਕਿ ਉਹ ਸੰਸਦ ’ਚ ਉਨ੍ਹਾਂ ਦੀ ਮੁੱਦੇ ਉਠਾਉਣਗੇ ਜਦੋਂਕਿ ਬਤੌਰ ਵਿਧਾਇਕ ਉਹ ਅਕਸਰ ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ’ਚੋਂ ਗੈਰ-ਹਾਜਰ ਰਹੇ ਹਨ। ਇੱਕ ਹੋਰ ਸਵਾਲ ਦੇ ਜਵਾਬ ’ਚ ਸ. ਬਾਦਲ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਇਸ ਵਾਰ ਨੌਜਵਾਨ ਤੇ ਅਗਾਂਹਵਧੂ ਆਗੂ ਸ. ਦੀਪਇੰਦਰ ਸਿੰਘ ਢਿੱਲੋਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ’ਚ ਭੇਜਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਇੱਕ ਦਿਹਾਕੇ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਅੱਖੋਂ-ਪਰੋਖੇ ਕਰਨ ਕਾਰਨ ਲੋਕ ਇਸ ਵਾਰ ਉਨ੍ਹਾਂ ਨੂੰ ਇਤਿਹਾਸਕ ਸਬਕ ਸਿਖਾਉਣਗੇ। ਸ. ਬਾਦਲ ਨੇ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਬਾਵਜੂਦ ਸ੍ਰੀਮਤੀ ਪ੍ਰਨੀਤ ਕੌਰ ਆਪਣੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਤੋਂ ਘੱਗਰ ਦੀ ਸਮੱਸਿਆ ਸਮੇਤ ਪਟਿਆਲਾ ਹਲਕੇ ਦੇ ਮਾਮੂਲੀ ਮਸਲੇ ਵੀ ਨਹੀਂ ਹੱਲਕ ਕਰਵਾ ਪਾਏ। ਉਨ੍ਹਾਂ ਕਿਹਾ, ‘‘ਸ੍ਰੀਮਤੀ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਹੁੰਦਿਆਂ ਵਿਦੇਸ਼ ਯਾਤਰਾਵਾਂ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਬਹੁਤ ਸਾਰੀਆਂ ਸਮੱਸਿਆਵਾਂ ਹੁੰਦੀਆਂ ਹਨ ਜਿੰਨ੍ਹਾਂ ਦਾ ਹੱਲ ਸਿਰਫ ਕੇਂਦਰ ਸਰਕਾਰ ਹੀ ਕਰ ਸਕਦੀ ਹੈ ਪਰ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣਾ ਪ੍ਰਭਾਵ ਵਰਤਦਿਆਂ ਕੇਂਦਰ ਦੀ ਯੂ.ਪੀ.ਏ ਸਰਕਾਰ ਤੋਂ ਇਲਾਕੇ ਦੀਆਂ ਜ਼ਰੂਰੀ ਲੋੜਾਂ ਵੀ ਪੂਰੀਆਂ ਨਹੀਂ ਕਰਵਾਈਆਂ।’’
ਪੰਜਾਬ ਨੂੰ ਪੇਸ਼ ਆ ਰਹੀਆਂ ਮੁੱਖ ਸਮੱਸਿਆਵਾਂ ਦਾ ਇੱਕ-ਇੱਕ ਹੱਲ ਕੇਂਦਰ ’ਚ ਐਨ.ਡੀ.ਏ ਸਰਕਾਰ ਦਾ ਗਠਨ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਾਂਗਰਸ ਦੀ ਕੇਂਦਰ ਸਰਕਾਰ ਨੂੰ ਵਾਰ-ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪਾਕਿਸਤਾਨ ਸਰਹੱਦ ਰਾਹੀਂ ਪੰਜਾਬ ’ਚ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਪੁੱਟਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਸਰਹੱਦ ’ਤੇ ਕੋਈ ਨਿਯੰਤਰਨ ਨਹੀਂ ਇਸ ਲਈ ਇਹ ਡਰੱਗਜ ਨੂੰ ਆਉਣ ਤੋਂ ਤਾਂ ਨਹੀਂ ਰੋਕ ਸਕਦੀ ਪਰ ਇਸ ਵੱਲੋਂ ਨਸ਼ਾਂ ਤਸਕਰਾਂ ਨੂੰ ਕਾਬੂ ਕਰਨ ਦੀ ਦਿਸ਼ਾਂ ’ਚ ਸ਼ਾਨਦਾਰ ਕੰਮ ਕੀਤਾ ਗਿਆ ਹੈ। ਉਨ੍ਹਾਂ ਵਾਅਦਾ ਕੀਤਾ ਕਿ ਕੇਂਦਰ ’ਚ ਐਨ.ਡੀ.ਏ ਸਰਕਾਰ ਬਣਦਿਆਂ ਹੀ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਮੁਕੰਮਲ ਚੌਕਸੀ ਲਈ ਲੋੜੀਂਦੇ ਕਦਮ ਪੁੱਟਦਿਆਂ ਨਸ਼ਿਆਂ ਦੀ ਆਮਦ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਕੇਂਦਰ ’ਚ ਸਤਾ ਸੰਭਾਲਣ ਦੇ 6 ਮਹੀਨਿਆਂ ਦੇ ਅੰਦਰ-ਅੰਦਰ ਐਨ.ਡੀ.ਏ ਸਰਕਾਰ ਘੱਗਰ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕਰ ਲਵੇਗੀ।
ਸ. ਬਾਦਲ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਾਰੀਆਂ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਸ਼ਾਨਦਾਰ ਜਿੱਤ ਹਾਸਿਲ ਕਰੇਗਾ। ਉਨ੍ਹਾਂ ਪੂਰੇ ਯਕੀਨ ਨਾਲ ਕਿਹਾ ਕਿ ਸ੍ਰੀ ਅਰੁਣ ਕੁਮਾਰ ਜੇਤਲੀ ਅਤੇ ਸ. ਦੀਪਇੰਦਰ ਸਿੰਘ ਢਿੱਲੋਂ 1 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਚੋਣਾਂ ਜਿੱਤਣਗੇ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ. ਦੀਪਇੰਦਰ ਸਿੰਘ ਢਿੱਲੋਂ ਦੇ ਹੱਕ ’ਚ ਵੋਟਾਂ ਪਾਉਣ ਤਾਂ ਕਿ ਉਹ ਕੇਂਦਰ ’ਚ ਬਨਣ ਜਾ ਰਹੀ ਐਨ.ਡੀ.ਏ ਸਰਕਾਰ ’ਚ ਹਲਕੇ ਦੀ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸੀਮਤ ਸਾਧਨਾਂ ਨਾਲ ਜਿੰਨ੍ਹਾ ਹੋ ਸਕਦਾ ਸੀ ਉਸ ਤੋਂ ਕਿਤੇ ਵੱਧ ਪ੍ਰਦਰਸ਼ਨ ਕਰ ਰਹੀ ਹੈ ਅਤੇ ਵਾਅਦਾ ਕੀਤਾ ਕਿ ਕੇਂਦਰ ’ਚ ਐਨ.ਡੀ.ਏ ਸਰਕਾਰ ਬਨਣ ’ਤੇ ਸਿਰਫ ਪਟਿਆਲਾ ਹਲਕੇ ’ਚ ਹੀ ਨਹੀਂ ਬਲਕਿ ਸਾਰੇ ਪੰਜਾਬ ’ਚ ਵਿਕਾਸ ਅੰਦਰ ਵੱਡੀ ਤੇਜੀ ਆਵੇਗੀ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸ. ਸੁਰਜੀਤ ਸਿੰਘ ਰੱਖੜਾ ਅਤੇ ਸ. ਦੀਪਇੰਦਰ ਸਿੰਘ ਢਿੱਲੋਂ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਭਾਜਪਾ ਗਠਜੋੜ ਦੇ ਵਿਕਾਸ ਏਜੰਡੇ ਨੂੰ ਵੋਟ ਪਾਉਣ ਅਤੇ ਵਾਅਦਾ ਕੀਤਾ ਕਿ ਐਨ.ਡੀ.ਏ ਦੀ ਸਰਕਾਰ ਬਨਣ ’ਤੇ ਉਹ ਹਲਕੇ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾ ਦੇਣਗੇ।

WRITTEN BY