ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ‘ਆਪ’ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ

ਭਗਤਾ ਭਾਈ ਕਾ, 1 ਅਪ੍ਰੈਲ (ਸਵਰਨ ਸਿੰਘ ਧੰਜਲ)ਅਗਾਮੀ ਲੋਕ ਸਭਾ ਚੋਣਾਂ ਆਮ ਲੋਕਾਂ ਦੇ ਸਹਿਯੋਗ ਅਤੇ ਪਿਆਰ ਸਦਕਾ ਆਮ ਆਦਮੀ ਪਾਰਟੀ ਪੂਰੀ ਸ਼ਾਨ ਆਪਣੇ ਦਮ ਤੇ ਚੋਣ ਲੜ ਕੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਸ਼ਾਨਦਾਰ ਤੇ ਜਿੱਤ ਪ੍ਰਾਪਤ ਕਰੇਗੀ ਇੰਨਾਂ ਸਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਥਾਨਕ ਭੂਤਾਂ ਵਾਲੇ ਖੂਹ ਉਪਰ ਲੋਕ ਸਭਾ ਹਲਕਾ ਫਰੀਦਕੋਟ ਤੋ- ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ਵਿਚ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਮਾਨ ਨੇ ਦੋਸ਼ ਲਗਾਇਆ ਕਿ ਰਿਵਾਇਤੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਆਦਿ ਲੋਕਾਂ ਦੀਆਂ ਉਮੀਦਾਂ ਉਪਰ ਖਰਾ ਉਤਰਨ ਵਿੱਚ ਫੇਲ ਸਾਬਤ ਹੋਈਆਂ ਹਨ। ਉਨਾਂ ਕਿਹਾ ਕਿ ਪਾਰਟੀ ਵੱਲੋਂ ਸੂਬੇ ਦੀਆਂ 13 ਵਿੱਚੋਂ 8 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਬਾਕੀਆਂ ਦਾ ਵੀ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ। ਉਨਾਂ ਦੋਸ਼ ਲਗਾਉਦਿਆ ਕਿਹਾ ਕਿ ਉਨਾਂ ਦੀਆਂ ਵਿਰੋਧੀ ਪਾਰਟੀਆਂ ਦਾ ਖਿਆਲ ਆਪਣੀ ਚੋਣ ਜਿੱਤਣ ਵੱਲ ਘੱਟ ਅਤੇ ਸ. ਮਾਨ ਨੂੰ ਹਰਾਉਣ ਵੱਲ ਵਧੇਰੇ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰਾਂ ਵਲੋ- ਆਪਣੇ ਐਮ.ਪੀ. ਫੰਡ ਦੀ ਪੂਰੀ ਸੁਚੱਜੀ ਵਰਤੋ- ਕੀਤੀ ਗਈ ਹੈ ।ਉਨਾਂ ਕਿਹਾ ਕਿ ਸੰਸਦ ਵਿੱਚ ਲੋਕਾਂ ਦੀਆਂ ਸਮੱਸਆਿਵਾਂ ਨੂੰ ਪੁਰਜੋਰ ਢੰਗ ਨਾਲ ਉਠਾਇਆ ਹੈ। ਉਨਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉ-ਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੇ ਸੂਬੇ ਦਾ ੱਿਦਲੀ ਦੀ ਤਰਜ਼ ਤੇ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਸ. ਮਾਨ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ਼ ਅਜਾਇਬ ਸਿੰਘ ਹਮੀਰਗੜ ਨੇ ਕਿਹਾ ਕਿ ਪੰਜਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਅਤੇ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋ- ਪੂਰੀ ਨਰਾਸ਼ ਹਨ ਅਤੇ ਇਸ ਵਾਰ ਸਾਰੀਆਂ 13 ਸੀਟਾਂ ਵੱਡੀ ਲੀਡ ਨਾਲ ਪਾਰਟੀ ਦੀ ਝੋਲੀ ਪਾਉਣਗੇ। ਇਸ ਸਮੇ- ਅਜੈਬ ਸਘਿ ਹਮੀਰਗੜ, ਨਛੱਤਰ ਸਿੰਘ ਸਿੱਧੂ, ਰਾਜਵਿੰਦਰ ਭਗਤਾ, ਕੇਵਲ ਸਿੰਘ ਭਗਤਾ, ਜਸਪ੍ਰੀਤ ਸਿੰਘ ਬੂਟਾ ਤੇ ਆਗੂ ਤੇ ਵਰਕਰ ਹਾਜ਼ਰ ਸਨ।

Send this to a friend