Skip to content
Independent perspectives. Global stories.
BREAKING

ਮੋਦੀ ਨੂੰ ਅਜੇ ਗੁਜਰਾਤ ਦੰਗਿਆਂ ਦੇ ਮਾਮਲੇ ’ਚ ਕਲੀਨ ਚਿੱਟ ਨਹੀਂ ਮਿਲੀ : ਕਾਂਗਰਸ

Share this story

ਲਖਨਊ 18 ਅਪ੍ਰੈਲ (ਪੀ.ਟੀ.)-ਕਾਂਗਰਸ ਨੇ ਅ¤ਜ ਕਿਹਾ ਹੈ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਨੂੰ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਅਜੇ ਸੁਪਰੀਮ ਕੋਰਟ ਜਾਂ ਹਾਈਕੋਰਟ ਕੋਲੋਂ ਕਲੀਨ ਚਿੱਟ ਨਹੀਂ ਮਿਲੀ ਹੈ। ਇਸ ਲਈ ਉਹ ਆਪਣੇ ਆਪ ਨੂੰ ਨਿਰਦੋਸ਼ ਨਹੀਂ ਕਹਿ ਸਕਦੇ। ਪਾਰਟੀ ਦੇ ਬੁਲਾਰੇ ਅਭੀਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਵਲ ਹੇਠਲੀ ਅਦਾਲਤ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਮੋਦੀ ਨੂੰ ਕਲੀਨ ਚਿੱਟ ਦਿੱਤੀ ਹੈ ਪਰ ਅਜੇ ਤਕ ਨਾ ਸੁਪਰੀਮ ਕੋਰਟ ਤੇ ਨਾ ਹੀ ਹਾਈਕੋਰਟ ਨੇ ਉਨ੍ਹਾਂ ਨੂੰ ਬਰੀ ਕੀਤਾ ਹੈ।

WRITTEN BY