ਰੋਹਤਕ, 2 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਬੇਅਦਬੀ ਤੇ ਗੋਲੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁਛਗਿਛ ਨਹੀਂ ਕਰ ਸਕੀ। ਜਾਂਚ ਟੀਮ ਅਜ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚੀ ਪਰ ਪੰਜਾਬ ਦੇ ਅਫਸਰਾਂ ਨੂੰ ਜੇਲ੍ਹ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਰੁਖਿਆ ਦਾ ਹਵਾਲਾ ਦਿੰਦਿਆਂ ਸਿਟ ਦੀ ਅਰਜ਼ੀ ਵਿਚਾਰ ਕਰਨ ਲਈ ਰਖ ਲਈ ਹੈ। ਕਾਬਲੇਗੌਰ ਹੈ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਬੰਦ ਹੈ।