ਅਮੇਠੀ, 19 ਅਪ੍ਰੈਲ (ਪੀ.ਟੀ.)-ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਖਿਲਾਫ਼ ਅਮੇਠੀ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਮਾਰ ਵਿਸ਼ਵਾਸ ਅਤੇ ਉਨ੍ਹਾਂ ਦੇ 100 ਦੇ ਕਰੀਬ ਕਾਰਕੁੰਨਾਂ ਦੇ ਖਿਲਾਫ਼ ਥਾਣੇ ਵਿਚ ਧਰਨਾ ਪ੍ਰਦਰਸ਼ਨ ਕਰਕੇ ਸਰਕਾਰੀ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ ਮੁਕ¤ਦਮਾ ਦਰਜ ਕੀਤਾ ਗਿਆ ਹੈ। ਇਸ ਬਾਰੇ ਪੁਲਿਸ ਨੇ ਦ¤ਸਿਆ ਕਿ ਕੁਮਾਰ ਵਿਸ਼ਵਾਸ ਅਤੇ ਉਸ ਦੇ ਸਾਥੀਆਂ ਵ¤ਲੋਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹੋਰਾਂ ਖਿਲਾਫ਼ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਤੋਂ ਧਰਨੇ ’ਤੇ ਬੈਠੇ ਇਨ੍ਹਾਂ ਨੇਤਾਵਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਹੀਰਾ ਲਾਲ ਨੇ ਕਿਹਾ ਕਿ ਪੇਸ਼ ਵੀਡੀਓ ਫੁਟੇਜ ’ਚ ਵਿਸ਼ਵਾਸ ਦੀ ਹੱਤਿਆ ਦੀ ਗੱਲ ਕਰਦੇ ਨਜ਼ਰ ਆ ਰਹੇ ਵਿਨੋਦ ਮਿਸ਼ਰਾ ਖਿਲਾਫ਼ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।



