ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ 19 ਮਈ ਨੂੰ ਮਤਦਾਨ ਹੋਵੇਗਾ ਤੇ ਇਸੇ ਦਿਨ ਪੰਜਾਬ ਵਿਚ ਵੀ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ 19 ਮਈ ਤਕ ਦੇਸ਼ ਭਰ ਵਿਚ ਚੋਣ ਸਰਵੇਖਣ ਜਾਂ ਐਗ਼ਜ਼ਿਟ ਪੋਲ ’ਤੇ ਪਾਬੰਦੀ ਲਗਾ ਦਿਤੀ ਹੈ। ਪੰਜਾਬ ਦੇ ਮੁਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ 19 ਮਈ ਸ਼ਾਮ 6:30 ਵਜੇ ਤਕ ਕੋਈ ਵੀ ਐਗ਼ਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।