ਨਵੀਂ ਦਿੱਲੀ – 1984 ਸਿੱਖ ਵਿਰੋਧੀ ਦੰਗੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ| ਸੁਪਰੀਮ ਕੋਰਟ ਨੇ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ ਹੁਣ ਅਗਸਤ ਵਿੱਚ ਕਰਾਂਗੇ| ਹਾਲਾਂਕਿ ਸੱਜਣ ਕੁਮਾਰ ਦੇ ਵਕੀਲ ਵਲੋਂ ਦਲੀਲਾਂ ਦਿੱਤੀਆਂ ਗਈਆਂ ਅਤੇ ਗੋਧਰਾ ਕਾਂਡ ਦਾ ਉਦਾਹਰਣ ਵੀ ਦਿੱਤਾ ਗਿਆ| ਜਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ਵਿੱਚ ਸਿੱਖਾਂ ਦੇ ਕਤਲੇਆਮ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ|