ਮਾਛੀਵਾੜਾ ਸਾਹਿਬ, 18 ਜੁਲਾਈ (ਕਰਮਜੀਤ ਸਿੰਘ ਆਜ਼ਾਦ)-ਪੰਜਾਬ ਪੁਲਸ ਦੇ ਏ.ਡੀ.ਜੀ.ਪੀ. ਐਸ.ਕੇ. ਸ਼ਰਮਾ ਵੱਲੋਂ ਥਾਣਾ ਮਾਛੀਵਾੜਾ ਦੇ ਮੁਖੀ ਹਰਜਿੰਦਰ ਸਿੰਘ ਬੈਨੀਪਾਲ ਨੂੰ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਕਮਿਊਨਿਟੀ ਪੁਲੀਸਿੰਗ ਸੁਵਿਧਾ ਸੈਂਟਰ ਦੇ ਸਬੰਧ ਵਿਚ ਕਰਵਾਏ ਗਏ ਸਮਾਰੋਹ ਦੌਰਾਨ ਹਰਜਿੰਦਰ ਸਿੰਘ ਬੈਨੀਪਾਲ ਨੂੰ ਇਹ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੌਕੇ ਮੌਜੂਦ ਪੁਲਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ. ਡਾ. ਐਸ. ਭੂਪਤੀ, ਐਸ.ਪੀ.ਡੀ. ਭੁਪਿੰਦਰ ਸਿੰਘ, ਐਸ.ਪੀ. ਸਤਿੰਦਰਪਾਲ ਸਿੰਘ ਅਤੇ ਗੁਰਸ਼ਰਨਜੀਤ ਸਿੰਘ ਚੇਅਰਮੈਨ ਏਪੈਕਸ ਬਾਡੀ ਨੇ ਐਸ.ਐਚ.ਓ. ਹਰਜਿੰਦਰ ਸਿੰਘ ਬੈਨੀਪਾਲ ਦੀਆਂ ਮਾਛੀਵਾੜਾ ਵਿਖੇ ਡਿਊਟੀ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।



