ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

ਪਟਿਆਲਾ, 21 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼ਹਿਰ ਦੇ ਰਣਜੀਤ ਵਿਹਾਰ ਵਿਚ ਰਹਿਣ ਵਾਲੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲ਼ੀ ਵਜਣ ਨਾਲ ਮੌਤ ਹੋ ਗਈ। ਘਟਨਾ ਉਨ੍ਹਾਂ ਦੇ ਘਰ ਵਿਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਜ਼ਦੀਕੀ ਥਾਣਾ ਅਨਾਜ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪਟਿਆਲਾ ਸੀਆਈਡੀ ਜ਼ੋਨ ਵਿਚ ਤਾਇਨਾਤ ਸਨ।ਪੁਲਿਸ ਨੇ ਮ੍ਰਿਤਕ ਬਲਵਿੰਦਰ ਸਿੰਘ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

Send this to a friend