ਮੁੰਬਈ, 22 ਅਪ੍ਰੈਲ (ਪੀ.ਟੀ.)-ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਅਤੇ ਅਦਿਤਿਆ ਚੋਪੜਾ ਅਖਿਰਕਾਰ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਦੋਵਾਂ ਨੇ ਇਟਲੀ ’ਚ ਸ਼ਾਦੀ ਰਚਾਈ ਹੈ। ਦੋਵੇਂ ਲੰਬੇ ਸਮੇਂ ਤੋਂ ਵਿਆਹ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਸਨ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਨਿੱਜੀ ਸੀ। ਇਸ ਮੌਕੇ ’ਤੇ ਰਾਣੀ ਮੁਖਰਜੀ ਨੇ ਆਪਣੇ ਇੱਕ ਬਿਆਨ ’ਚ ਕਿਹਾ ਹੈ ਕਿ ਉਹ ਆਪਣੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਪਲ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਨਾ ਚਾਹੁੰਦੀ ਹੈ ਕਿ ਉਹ ਇਟਲੀ ’ਚ ਅਦਿਤਿਆ ਚੋਪੜਾ ਨਾਲ ਵਿਆਹ ਦੇ ਬੰਧਨ ’ਚ ਬੱਝ ਗਈ ਹੈ।



