Skip to content
Independent perspectives. Global stories.
BREAKING

30 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਗ੍ਰਿਫਤਾਰ

Share this story

image ਫਤਿਹਗੜ੍ਹ ਸਾਹਿਬ, 22 ਅਪ੍ਰੈਲ (ਅੰਕਿਤ ਅਨੇਜਾ)-ਸਥਾਨਕ ਪੁਲਸ ਨੇ ਇਕ ਵਿਅਕਤੀ ਨੂੰ 30 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਰੀ ਪ੍ਰੈਸ ਨੋਟ ਵਿਚ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਸਾਹਿਬ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਬਲਬੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਪਿੰਡ ਤਲਾਣੀਆਂ ਨਜ਼ਦੀਕ ਚੋਣਾਂ ਨੂੰ ਲੈ ਕੇ ਕੀਤੀ ਨਾਕਾਬੰਦੀ ਦੌਰਾਨ ਜਦੋਂ ਡੇਰਾ ਮੀਰ ਮੀਰਾ ਵਲੋਂ ਆ ਰਹੇ ਇਕ ਟਰੱਕ ਨੰਬਰ (ਪੀ.ਬੀ-23-ਐੱਫ-1638) ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਤਾਂ ਤਲਾਸ਼ੀ ਲੈਣ ’ਤੇ 30 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੋਰਿੰਡਾ ਦੇ ਤੌਰ ’ਤੇ ਹੋਈ ਹੈ ਜਿਸ ਖਿਲਾਫ ਮੁਕੱਦਮਾ ਨੰਬਰ 60 ਵਿਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 15,61,85 ਤਹਿਤ ਦਰਜ਼ ਕਰ ਲਿਆ ਗਿਆ।

WRITTEN BY