ਚਰਨਜੀਤ ਸਿੰਘ ਅਟਵਾਲ ਨੇ ਜਲੰਧਰ ਤੋਂ ਭਰੇ ਨਾਮਜ਼ਦਗੀ ਪੱਤਰ

ਜਲੰਧਰ, 26 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅਤੇ ਪੰਜਾਬ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ ਬਲਵਿੰਦਰ ਕੁਮਾਰ ਵਲੋਂ ਅਜ ਆਪਣੇ ਨਾਮਜ਼ਦਗੀ ਪਤਰ ਦਾਖ਼ਲ ਕਰਵਾ ਦਿਤੇ ਗਏ ਹਨ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਵਲੋਂ ਨਾਮਜ਼ਦਗੀ ਪਤਰ ਭਰੇ ਜਾਣ ਸਮੇਂ ਉਨ੍ਹਾਂ ਦੇ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਸਿੰਘ ਖਹਿਰਾ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦਸ ਦੇਈਏ ਕਿ ਉਕਤ ਉਮੀਦਵਾਰਾਂ ਵਲੋਂ ਨਾਮਜ਼ਦਗੀ ਪਤਰ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ ਗਿਆ, ਜਿਸ ’ਚ ਉਨ੍ਹਾਂ ਨੇ ਜਿਤ ਹਾਸਲ ਕਰਨ ਦਾ ਦਾਅਵਾ ਕੀਤਾ।ਨਾਮਜ਼ਦਗੀ ਭਰਨ ਤੋਂ ਪਹਿਲਾਂ ਪੀ.ਡੀ.ਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਚ ਹਲਕੀ ਤਕਰਾਰ ਹੋ ਜਾਣ ਦੀ ਵੀ ਸੂਚਨਾ ਮਿਲੀ ਹੈ।

Send this to a friend