Skip to content
Independent perspectives. Global stories.
BREAKING

ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਨਾ ਛੱਡਿਆ ਤਾਂ ਯੂਨੀਅਨ ਕਰੇਗੀ ਸੰਘਰਸ਼

Share this story

ਰਾਮਾ ਮੰਡੀ, 27 ਅਪ੍ਰੈਲ (ਰਜਿੰਦਰ ਕਾਂਸਲ) – ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਰਮੇਂ ਦੀ ਬਿਜਾਈ 15 ਅਪ੍ਰੈਲ ਤੋਂ 15 ਮਈ ਦਰਮਿਆਨ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।ਪਰ ਅਜੇ ਤੱਕ ਨਹਿਰੀ ਵਿਭਾਗ ਨੇ ਕਿਸਾਨਾਂ ਨੂੰ ਪਾਣੀ ਮੁਹੱਈਆ ਨਹੀ ਕਰਵਾਇਆ,ਜਿਸ ਕਾਰਨ ਨਰਮੇਂ ਦੀ ਬਿਜਾਈ ਪਛੜ ਰਹੀ ਹੈ,ਜਿਸ ਦਾ ਅਸਰ ਉਤਪਾਦਨ ’ਤੇ ਵੀ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਅੱਜ ਇੱਥੇ ਯੂਨੀਅਨ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਕਣਕ ਦੇ ਜ਼ਿਆਦਾਤਰ ਖੇਤ ਖਾਲੀ ਹੋ ਚੁੱਕੇ ਹਨ ਅਤੇ ਕਿਸਾਨ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਹਨ। ਨਹਿਰੀ ਵਿਭਾਗ ਦੀ ਨਲਾਇਕੀ ਕਾਰਨ ਐਤਕੀ ਨਰਮੇਂ ਦੀ ਬਿਜਾਈ ਪਛੜੇਗੀ। ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਸੂਬਾ ਸਰਕਾਰ ਤੁਰੰਤ ਨਹਿਰੀ ਵਿਭਾਗ ਨੂੰ ਪਾਣੀ ਛੱਡਣ ਦੇ ਹੁਕਮ ਜਾਰੀ ਕਰੇ ਤਾਂ ਜੋ ਕਿਸਾਨ ਸਮੇਂ ਸਿਰ ਨਰਮੇਂ ਦੀ ਬਿਜਾਈ ਕਰ ਸਕਣ। ਉਨ੍ਹਾਂ ਨੇ ਨਹਿਰੀ ਵਿਭਾਗ ਅਤੇ ਸੂਬਾ ਸਰਕਾਰ ਨੂੰ ਚਿਤਾਵਿਨੀ ਦਿੰਦਿਆ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜਦਾ ਨਾ ਕੀਤਾ ਤਾਂ ਯੂਨੀਅਨ ਨਹਿਰੀ ਪਾਣੀ ਦੀ ਸਪਲਾਈ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢੇਗੀ।ਇਸ ਸਮੇਂ ਉਨ੍ਹਾਂ ਨਾਲ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾਂ ,ਜਰਨਲ ਸਕੱਤਰ ਸਰੂਪ ਸਿੰਘ ਸਿੱਧੂ, ਮਲਕੀਤ ਸਿੰਘ ਸੰਦੋਹਾ, ਗੁਰਮੀਤ ਸਿੰਘ ਗੁਰੂਸਰ, ਬਲਵਿੰਦਰ ਸਿੰਘ ਸੰਦੋਹਾ, ਗੁਰਜੰਟ ਸਿੰਘ ਰਾਈਆ, ਮੋਧਾ ਸਿੰਘ ਮੌੜ,ਮਿੱਠੂ ਸਿੰਘ ਮਾਹੀਨੰਗਲ, ਪਰਮਜੀਤ ਸਿੰਘ ਜੱਜਲ, ਜਗਜੀਤ ਸਿੰਘ, ਗੁਰਮੇਲ ਸਿੰਘ, ਮਿੱਠੂ ਸਿੰਘ, ਅਸ਼ੋਕ ਕੁਮਾਰ ਸ਼ਰਮਾਂ,ਹਰਗੋਬਿੰਦ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ।

WRITTEN BY