Skip to content
Independent perspectives. Global stories.
BREAKING

ਸੰਤੋਸ਼ ਚੌਧਰੀ ਨੇ ਹੁਸ਼ਿਆਰਪੁਰ ਦੀ ਵਿਜੀਲੈਂਸ ਤੇ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਸੱਦੀ

Share this story

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) : ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਭਾਰਤ ਸਰਕਾਰ ਵੱਲੋਂ ਜ਼ਿਲਾ੍ਹ ਹੁਸ਼ਿਆਰਪੁਰ ਵਿੱਚ ਚਲਾਏ ਜਾ ਰਹੇ ਵੱਖ ਵੱਖ ਵਿਕਾਸ ਪ੍ਰੋਗਰਾਮਾਂ ਦੀ ਵਿਆਪਕ ਸਮੀਖਿਆ ਕਰਨ ਲਈ 22 ਜੁਲਾਈ ਦਿਨ ਸੋਮਵਾਰ ਨੂੰ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਵਿੱਚ ਜ਼ਿਲਾ੍ਹ ਵਿਜੀਲੈਂਸ ਤੇ ਮਾਨੀਟਰਿੰਗ ਕਮੇਟੀ ਦੀ ਇਕ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਜਿਨਾਂ੍ਹ ਕੇਂਦਰੀ ਸਕੀਮਾਂ ਤੇ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ, ਉਨਾਂ੍ਹ ਵਿੱਚ ਸੰਸਦ ਮੈਬਰ ਸਥਾਨਕ ਇਲਾਕਾ ਵਿਕਾਸ ਸਕੀਮ, ਕੌਮੀ ਬਾਗਬਾਨੀ ਮਿਸ਼ਨ ਤੇ ਕੌਮੀ ਦਿਹਾਤੀ ਸਿਹਤ ਮਿਸ਼ਨ ਆਦਿ ਸ਼ਾਮਿਲ ਹਨ। ਪਹਿਲਾਂ ਇਹ ਮੀਟਿੰਗ 19 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਸੀ, ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਪ੍ਰਤੀਨਿਧੀਆਂ ਦਾ ਉਸ ਦਿਨ ਲੁਧਿਆਣਾ ਵਿੱਚ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ ਰੱਖੇ ਜਾਣ ਕਾਰਨ ਵਿਜੀਲੈਂਸ ਤੇ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਹੁਣ 22 ਜੁਲਾਈ, 2013 ਨੂੰ ਰੱਖੀ ਗਈ ਹੈ।

WRITTEN BY