ਪਰਮ ਜਸਪਾਲ ਕੌਰ ਮਾਨ ਆਪ ਵੂਮੈਨ ਵਿੰਗ ਦੇ ਸੂਬਾ ਸਕੱਤਰ ਬਣੇ

ਦਿੜ੍ਹਬਾ, 29 ਅਪ੍ਰੈਲ (ਕੁਲਸੀਰ ਸਿੰਘ ਔਜਲਾ)- ਆਮ ਆਦਮੀ ਪਾਰਟੀ ਵੂਮੈਨ ਵਿੰਗ ਪੰਜਾਬ ਵੱਲੋਂ ਪਰਮ ਜਸਪਾਲ ਕੌਰ ਮਾਨ ਵਿਧਾਨ ਸਭਾ ਹਲਕਾ ਦਿੜ੍ਹਬਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।ਬੀਬੀ ਮਾਨ 2013 ਤੋਂ ਪਾਰਟੀ ਲਈ ਨਿਰੰਤਰ ਜਮੀਨੀ ਪਧਰ ਤੇ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਲੋਕ ਸਭਾ ਚੋਣਾਂ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਦਿੜ੍ਹਬਾ ਹਲਕੇ ਚ ਨਿਰਣਾਇਕ ਭੂਮਿਕਾ ਨਿਭਾ ਕੇ ਦਿੜ੍ਹਬਾ ਹਲਕੇ ਤੋਂ ਜਿਤ ਦਾ ਮੁਢ ਬੰਨ੍ਹਿਆ ਸੀ। ਉਨ੍ਹਾਂ ਪੰਜਾਬ ਟਾਈਮਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਲਈ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੀ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ ।

Send this to a friend