Skip to content
Independent perspectives. Global stories.
BREAKING

ਸੁਪਰੀਮ ਕੋਰਟ ਨੇ ਇਸ਼ਤਿਹਾਰਾਂ ’ਚ ਸਰਕਾਰੀ ਧਨ ਦੀ ਦੁਰਵਰਤੋਂ ’ਤੇ ਰੋਕ ਲਈ ਕਮੇਟੀ ਬਣਾਈ

Share this story

ਨਵੀਂ ਦਿੱਲੀ, 23 ਅਪ੍ਰੈਲ (ਵਿਸ਼ਵ ਵਾਰਤਾ)-ਸੁਪਰੀਮ ਕੋਰਟ ਨੇ ਸਿਆਸੀ ਲਾਹਾ ਲੈਣ ਲਈ ਸਰਕਾਰ ਅਤੇ ਇਸ ਦੇ ਅਧਿਕਾਰੀਆਂ ਵੱਲੋਂ ਅਖ਼ਬਾਰਾਂ ਅਤੇ ਟੈਲੀਵਿਜ਼ਨ ਵਿੱਚ ਇਸ਼ਤਿਹਾਰ ਦੇ ਕੇ ਜਨਤਕ ਫੰਡ ਦੀ ਦੁਰਵਰਤੋਂ ਰੋਕਣ ਦੇ ਮਕਸਦ ਨਾਲ ਦਿਸ਼ਾ ਨਿਰਦੇਸ਼ ਬਣਾਉਣ ਲਈ ਇਕ ਕਮੇਟੀ ਬਣਾਈ ਹੈ। ਮੁੱਖ ਜੱਜ ਪੀ. ਸਦਾਸ਼ਿਵਮ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਜਨਤਕ ਖਜ਼ਾਨੇ ਦੀ ਕੀਮਤ ’ਤੇ ਦਿੱਤੇ ਜਾਣ ਵਾਲੇ ਅਜਿਹੇ ਇਸ਼ਤਿਹਾਰਾਂ ਦੇ ਨਿਯਮਾਂ ਲਈ ਮੌਲਿਕ ਦਿਸ਼ਾ ਨਿਰਦੇਸ਼ਾਂ ਦੀ ਲੋੜ ਹੈ ਅਤੇ ਇਸ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਮੇਟੀ ਨੂੰ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਜਮ੍ਹਾ ਕਰਾਉਣ ਲਈ ਆਖਿਆ ਹੈ। ਅਦਾਲਤ ਨੇ ਗੈਰ-ਸਰਕਾਰੀ ਸੰਗਠਨਾਂ, ਕਾਮਨ ਕਾਜ ਅਤੇ ਸੈਂਟਰ ਆਫ ਪਬਲਿਕ ਇੰਟਰਸਟ ਲਿਟੀਗੇਸ਼ਨ ਦੀਆਂ ਪਟੀਸ਼ਨਾਂ ਤੇ ਇਹ ਹੁਕਮ ਦਿੱਤਾ ਹੈ।

WRITTEN BY