Skip to content
Independent perspectives. Global stories.
BREAKING

ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ

Share this story

11 ਸਾਲ ਪੁਰਾਣੇ ਮਾਮਲੇ ’ਚ ਆਇਆ ਫ਼ੈਸਲਾ

ਸੂਰਤ, 30 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਜਬਰ ਜਨਾਹ ਦੇ ਮਾਮਲੇ ’ਚ ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਤੀ ਗਈ ਹੈ। ਇਸ ਤੋਂ ਪਹਿਲਾਂ ਨਾਰਾਇਣ ਸਾਈਂ ਨੂੰ ਇਸੇ ਮਾਮਲੇ ’ਚ ਸ਼ੁਕਰਵਾਰ ਨੂੰ ਦੋਸ਼ੀ ਕਰਾਰ ਦਿਤਾ ਗਿਆ ਸੀ। ਸੂਰਤ ਦੀ ਸੈਸ਼ਨ ਕੋਰਟ ਨੇ ਅਜ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ ਹੀ1 ਲਖ ਰੁਪਏ ਜੁਰਮਾਨਾ ਵੀ ਠੋਕਿਆ ਹੈ। ਇਸ ਦੇ ਨਾਲ ਹੀ ਨਾਰਾਇਣ ਸਾਈਂ ਦੀ ਸਾਥਣ ਸਾਧਿਕਾ ਗੰਗਾ-ਯਮੁਨਾ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

WRITTEN BY