Skip to content
Independent perspectives. Global stories.
BREAKING

ਪੰਥ ਨੂੰ ਸਮਰਪਿਤ ਸਨ ਜਥੇਦਾਰ ਬਲਵੀਰ ਸਿੰਘ ਕੁਰਾਲਾ : ਜਥੇ. ਅਵਤਾਰ ਸਿੰਘ

Share this story

ਅੰਮ੍ਰਿਤਸਰ, 24 ਅਪ੍ਰੈਲ (ਮਨਿੰਦਰ ਸਿੰਘ ਗੋਰੀ, ਸੁਨੀਲ ਗੁਪਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਵੀਰ ਸਿੰਘ ਕੁਰਾਲਾ ਦੇ ਅਕਾਲ ਚਲਾਣਾ ਕਰ ਜਾਣ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਉਹ ਸਮੁੱਚੇ ਰੂਪ ’ਚ ਪੰਥ ਨੂੰ ਸਮਰਪਿਤ ਸਨ, ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈ¤ਸ ਨੋਟ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਜਥੇਦਾਰ ਬਲਵੀਰ ਸਿੰਘ ਕੁਰਾਲਾ ਦਾ ਜੀਵਨ ਕੁਰਬਾਨੀ ਭਰਪੂਰ ਤੇ ਪੰਥ ਨੂੰ ਸਮਰਪਿਤ ਸੀ। ਉਨ੍ਹਾਂ ਨੇ 1995 ਤੇ 1960 ’ਚ ਪੰਜਾਬੀ ਸੂਬੇ ਦੇ ਮੋਰਚੇ ਦੌਰਾਨ ਜੇਲ੍ਹ ਯਾਤਰਾ ਕੀਤੀ। ਫਿਰ 1961 ’ਚ ਪੰਜਾਬੀ ਸੂਬੇ ਦੀ ਪ੍ਰਾਪਤੀ ਵਾਸਤੇ ਮਰਨ ਵਰਤ ਰੱਖਿਆ 1971 ’ਚ ਸੰਤ ਫਤਹਿ ਸਿੰਘ ਤੇ 1974 ’ਚ ਜਥੇਦਾਰ ਮੋਹਨ ਸਿੰਘ ਤੁੜ ਨਾਲ ਗ੍ਰਿਫਤਰੀ ਦਿੱਤੀ ਤੇ ਜੇਲ੍ਹ ਗਏ। ਉਨ੍ਹਾਂ

ਕਿਹਾ ਕਿ ਅਜਿਹੀ ਸਖ਼ਸ਼ੀਅਤ ਜੋ ਪੰਥ ਨੂੰ ਸਮਰਪਿਤ ਹੋਵੇ ਉਨ੍ਹਾਂ ਦਾ ਸੰਸਾਰ ਤੋਂ ਚਲੇ ਜਾਣਾ ਅਸਹਿ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਲਵੀਰ ਸਿੰਘ ਸੰਨ 1996 ’ਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੈਂਬਰ ਸ਼੍ਰੋਮਣੀ ਕਮੇਟੀ ਬਣੇ ਸਨ ਤੇ ਉਦੋਂ ਤੋਂ ਹੀ ਲਗਾਤਾਰ ਮੈਂਬਰ ਸ਼੍ਰੋਮਣੀ ਕਮੇਟੀ ਚਲੇ ਆ ਰਹੇ ਹਨ। ਉਨ੍ਹਾਂ ਨੇ ਮੈਂਬਰ ਸ਼੍ਰੋਮਣੀ ਕਮੇਟੀ ਹੁੰਦਿਆਂ ਆਪਣੇ ਹਲਕੇ ’ਚ ਬਹੁਤ ਸਾਰੇ ਧਾਰਮਿਕ ਪ੍ਰੋਗਰਾਮ ਕਰਵਾਏ ਅਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਬਲਵੀਰ ਸਿੰਘ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੁਰਾਲਾ ਵਿਖੇ ਮਿਤੀ 25-4-2014 ਨੂੰ ਦੁਪਿਹਰ 12 ਵਜੇ ਧਾਰਮਿਕ ਰਹੁਰੀਤਾਂ ਅਨੁਸਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਜਥੇਦਾਰ ਬਲਵੀਰ ਸਿੰਘ ਕੁਰਾਲਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ.ਮਨਜੀਤ ਸਿੰਘ ਨੇ ਵੀ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਲਵੀਰ ਸਿੰਘ ਈਮਾਨਦਾਰ ਤੇ ਬੇਦਾਗ ਸਖ਼ਸ਼ੀਅਤ ਸਨ, ਉਨ੍ਹਾਂ ਨੇ ਆਪਣੇ ਇਲਾਕੇ ’ਚ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ-ਘਰ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਇਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸਣ ਪਿੱਛੇ ਸਮੂਹ ਪੰਥ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

WRITTEN BY