ਕੁਰਾਲੀ, 4 ਮਈ (ਰਣਜੋਧ ਸਿੰਘ)- ਅਕਾਲੀ ਉਮੀਦਵਾਰ ਚੰਦੂਮਾਜਰਾ ਨੇ ਹਮੇਸ਼ਾ ਹੀ ਸੰਸਦ ਵਿਚ ਹਲਕੇ ਦੀਆਂ ਸਮਸਿਆਵਾਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਹਲਕਾ ਵਾਸੀਆਂ ਦੀ ਆਵਾਜ ਨੂੰ ਬੁਲੰਦ ਕੀਤਾ ਹੈ ਅਤੇ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਹੀ ਉਹ ਹੁਣ ਲੋਕਾਂ ਦੀ ਕਚਹਿਰੀ ਵਿਚ ਵਿਚਰ ਰਹੇ ਹਨ, ਜਦਕਿ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਹਲਕੇ ਦੀਆਂ ਸਮਸਿਆਵਾਂ ਤੋਂ ਬਿਲਕੁਲ ਹੀ ਅਣਜਾਣ ਹਨ।ਇਹ ਵਿਚਾਰ ਰਣਜੀਤ ਸਿੰਘ ਗਿਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਅਜ ਪਿੰਡ ਮੁੰਧੋਂ ਸੰਗਤੀਆਂ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਚੋਣ ਪ੍ਰਚਾਰ ਦੌਰਾਨ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮੁੰਧੋਂ ਨੇ ਵੀ ਪਿੰਡ ਵਿਚੋਂ ਚੰਦੂਮਾਜਰਾ ਨੂੰ ਬਹੁਮਤ ਨਾਲ ਜਿਤਾ ਕੇ ਭੇਜਣ ਦਾ ਭਰੋਸਾ ਦਿਤਾ। ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਾਬਾਦ, ਸਰਬਜੀਤ ਸਿੰਘ ਕਾਦੀਮਾਜਰਾ, ਰਣਧੀਰ ਸਿੰਘ ਧੀਰਾ, ਬਲਵਿੰਦਰ ਸਿੰਘ ਝਿੰਗੜਾਂ, ਕਾਲਾ ਖਰੜ, ਹਰਮੇਲ ਸਿੰਘ ਪੜੌਲ, ਲਾਡੀ ਮੁੰਧੋਂ ਸਮੇਤ ਇਲਾਕੇ ਦੇ ਮੁਹਤਬਰ ਅਤੇ ਪਿੰਡ ਵਾਸੀ ਹਾਜ਼ਰ ਸਨ।