ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ 2019 ਦੇ ਮਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।