ਪੰਜਾਬ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਚੰਡੀਗੜ, 14 ਮਈ- ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (19 ਮਈ, 2019) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲਗਦੇ 3 ਕਿਲੋਮੀਟਰ ਦੇ ਖੇਤਰਾਂ ਵਿਚ ਵੀ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਰਹੇਗੀ।

 

 

Send this to a friend