ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਦੇ ਅਸੈਂਬਲੀ ਹਲਕਿਆਂ ਨੂੰ ਰੈਂਡੇਮਾਈਜੇਸ਼ਨ ਤਹਿਤ ਵਾਧੂ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਵੰਡ

ਸੰਗਰੂਰ – ਆਉਂਦੀ 19 ਮਈ ਨੂੰ ਲੋਕ ਸਭਾ ਹਲਕਾ ਸੰਗਰੂਰ ’ਚ ਪੈਣ ਵਾਲੀਆਂ ਵੋਟਾਂ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈਂਡੇਮਾਈਜੇਸ਼ਨ ਪ੍ਰਕਿਰਿਆ ਦੇ ਤਹਿਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅਸੈਂਬਲੀ ਹਲਕਿਆਂ ਨੂੰ ਕਰੀਬ 20 ਤੋਂ 25 ਫੀਸਦੀ ਤੱਕ ਵਾਧੂ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਵੰਡ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਨਿਗਰਾਨੀ ਹੇਠ ਨੇਪਰੇ ਚੜ੍ਹੀ ਇਸ ਪ੍ਰਕਿਰਿਆ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ 1325 ਸਟੇਸ਼ਨਾਂ ਲਈ ਲੋੜ ਮੁਤਾਬਕ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਵੰਡ ਸਬੰਧੀ ਪ੍ਰਕਿਰਿਆ ਰੈਂਡੇਮਾਈਜੇਸ਼ਨ ਤਹਿਤ ਪੂਰੀ ਹੋ ਚੁੱਕੀ ਹੈ ਅਤੇ ਹੁਣ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਹਲਕਾ ਸੈਗਮੈਂਟਾਂ ਨੂੰ ਰਿਜ਼ਰਵ ਤੌਰ ’ਤੇ ਮਸ਼ੀਨਾਂ ਦੀ

ਵੰਡ ਕੀਤੀ ਗਈ ਹੈ ਤਾਂ ਜੋ ਵੋਟਿੰਗ ਦੌਰਾਨ ਕਿਸੇ ਮਸ਼ੀਨ ’ਚ ਤਕਨੀਕੀ ਨੁਕਸ ਦੀ ਸੂਰਤ ਵਿੱਚ ਮਸ਼ੀਨ ਨੂੰ ਤਬਦੀਲ ਕੀਤਾ ਜਾ ਸਕੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਿਜ਼ਰਵ ਮਸ਼ੀਨਾਂ ਦੀ ਵੰਡ ਤਹਿਤ ਅੱਜ 72 ਵੀ.ਵੀ.ਪੈਟ, 68 ਕੰਟਰੋਲ ਯੂਨਿਟ ਅਤੇ 65

ਬੈਲਟ ਯੂਨਿਟ ਦੀ ਵੰਡ ਕੀਤੀ ਗਈ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਨੋਡਲ ਅਫ਼ਸਰ ਵੀ.ਵੀ.ਪੈਟ ਰਣਜੀਤ ਸਿੰਘ ਸ਼ੇਰਗਿੱਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Send this to a friend