ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਨਾਲ ਛੇੜਛਾੜ ਕੀਤੇ ਜਾਣ ’ਤੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਸਿਆਸੀ ਤੌਰ ’ਤੇ ਘਿਰਦੇ ਨਜ਼ਰ ਆ ਰਹੇ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦਾ ਦਿਮਾਗ ਖਰਾਬ ਹੋ ਗਿਆ ਹੈ। ਲਿਹਾਜਾ ਉਹ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਨਾਲ ਛੇੜਛਾੜ ਕਰਨ ਦੀ ਹਿਮਾਕਤ ਕਰ ਰਿਹਾ ਹੈ। ਕੈਪਟਨ ਨੇ ਕਿਹਾ ਹੈ ਕਿ ਬਾਣੀ ’ਚ ਤਾਂ ਇੱਕ ਸ਼ਬਦ ਵੀ ਨਹੀਂ ਬਦਲਿਆ ਜਾ ਸਕਦਾ ਪਰ ਮਜੀਠੀਆ ਨੇ ਇਸ ਵਿੱਚ ਜੇਤਲੀ ਦਾ ਨਾਂਅ ਕਿਵੇਂ ਜੋੜ ਦਿੱਤਾ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ’ਚ ਇੱਕ ਚੋਣ ਜਲਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ
‘ਦੇਹਿ ਸ਼ਿਵਾ ਵਰ ਮੋਹਿ ਇਹੈ’ ਦੇ ਅਖੀਰ ’ਚ ਅਰੁਣ ਜੇਤਲੀ ਦਾ ਨਾਂਅ ਜੋੜ ਦਿੱਤਾ ਸੀ।



