ਨਵੀਂ ਦਿੱਲੀ, 26 ਅਪ੍ਰੈਲ (ਪੀ.ਟੀ.)-ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੇ ਭਰਾ ਦਲਜੀਤ ਸਿੰਘ ਕੋਹਲੀ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਦੁੱਖ ਪ੍ਰਗਟ ਕੀਤਾ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਮਨਮੋਹਨ ਸਿੰਘ ਨੇ ਆਖਿਆ ਕਿ ਮੈਂ ਕਾਫੀ ਦੁਖੀ ਹਾਂ। ਜ਼ਿਕਰਯੋਗ ਹੈ ਕਿ ਕੱਲ੍ਹ ਅੰਮ੍ਰਿਤਸਰ ਵਿਚ ਨਰਿੰਦਰ ਮੋਦੀ ਦੀ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਮਤਰੇਏ ਭਰਾ ਸ. ਦਲਜੀਤ ਸਿੰਘ ਕੋਹਲੀ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ।



