ਰਾਜਿੰਦਰ ਦੀਪਾ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ ‘ਤੇ ਦਿੱਤੀਆਂ ਵਧਾਈਆਂ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਸੁਖਦੇਵ ਸਿੰਘ ਦੇਬੀ, ਰੋਹਿਤ ਗਰਗ)- ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਰਾਜਿੰਦਰ ਦੀਪਾ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ
ਫਿਰੋਜਪੁਰ ਤੋਂ ਨਵੇਂ-ਨਵੇਂ ਜਿੱਤ ਦੇ ਬਣੇ ਸਾਂਸਦ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਭੇਂਟ ਕਰਕੇ ਜਿੱਤ ਦੀਆਂ ਵਧਾਈਆਂ ਦਿੱਤੀਆਂ। ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਹਿਯੋਗੀ ਐਨ.ਡੀ.ਏ. ਸਰਕਾਰ ਦਾ ਹਿੱਸਾ ਬਣਦੇ ਹੋਏ ਮਾਣ ਮਹਿਸੂਸ ਕਰਦੇ ਹਾਂ ਅਤੇ ਆਉਣ ਵਾਲੇ ਦਿਨਾਂ ਵਿਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਸ਼੍ਰੀ ਨਰੇਂਦਰ ਮੋਦੀ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਹਿਮ ਸਥਾਨ ਦੇ ਕੇ ਨਿਵਾਜ਼ਣਗੇ। ਉਨ੍ਹਾਂ ਹਲਕਾ ਬਠਿੰਡਾ ਅਤੇ ਫਿਰੋਜਪੁਰ ਦੇ ਸਮੂਹ ਵੋਟਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟਾਉਣ ‘ਤੇ ਧੰਨਵਾਦ ਵੀ ਕੀਤਾ ਅਤੇ ਮਿਸ਼ਨ 2022 ਦੀਆਂ ਤਿਆਰੀਆਂ ਹੁਣੇ ਤੋਂ ਆਰੰਭਣ ਲਈ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੀ ਇਕ ਅਹਿਮ ਮੀਟਿੰਗ ਕਰਕੇ ਵਿਚਾਰਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅੰਦਰ ਹੋਰਨਾਂ ਹਲਕਿਆਂ ਵਿਚ ਰਹੀਆਂ ਕਮੀਆਂ ਨੂੰ ਦੂਰ ਕਰਨ ਲਈ ਪਾਰਟੀ ਹਾਈਕਮਾਂਡ ਵਿਚਾਰ ਵਿਟਾਂਦਰਾ ਕਰੇਗੀ, ਜਿੱਥੇ ਕਿਤੇ ਪਾਰਟੀ ਦੀ ਕਮਜੋਰੀ ਪਾਈ ਗਈ, ਉਸ ਵਿਚ ਸੁਧਾਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਜਰੂਰੀ ਕਦਮ ਚੁੱਕੇ ਜਾਣਗੇ।

Send this to a friend