May 21, 2026 12:42 am

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਲਈ ਜਗਨ ਮੋਹਨ ਰੈਡੀ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਮੁਖੀ ਜਗਨ ਮੋਹਨ ਰੈੱਡੀ ਨੇ ਅੱਜ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪ੍ਰੈੱਸ ਨੂੰ ਕਿਹਾ ਕਿ ਜੇਕਰ ਭਾਜਪਾ ਲੋਕ ਸਭਾ ਚੋਣਾਂ ਵਿੱਚ 250 ਸੀਟਾਂ ਜਿੱਤ ਕੇ ਆਈ ਹੁੰਦੀ ਤਾਂ ਸਥਿਤੀ ਕੁਝ ਵੱਖਰੀ ਹੁੰਦੀ ਅਤੇ ਅਸੀਂ ਭਾਜਪਾ ਨੂੰ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਸ਼ਰਤ ‘ਤੇ ਆਪਣੇ ਸੰਸਦ ਮੈਂਬਰਾਂ ਦਾ ਸਮਰਥਨ ਦੇ ਦਿੰਦੇ। ਆਂਧਰਾ ਪ੍ਰਦੇਸ਼ ਵਿਚ ਸੱਤਾਧਾਰੀ ਟੀ. ਡੀ. ਪੀ. ਨੂੰ ਕਰਾਰੀ ਹਾਰ ਦੇ ਕੇ ਵਾਈ. ਐੱਸ. ਆਰ. ਕਾਂਗਰਸ ਪਾਰਟੀ ਨੇ 175 ਮੈਂਬਰੀ ਵਿਧਾਨ ਸਭਾ ‘ਚ 151 ਵਿਧਾਨ ਸਭਾ ਸੀਟਾਂ ਹਾਸਲ ਕੀਤੀਆਂ ਹਨ। ਉੱਥੇ ਹੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ 23 ਸੀਟਾਂ ਜਿੱਤ ਕੇ ਆਈ ਹੈ। ਇਸ ਜਿੱਤ ਤੋਂ ਬਾਅਦ ਜਗਨ ਮੋਹਨ ਰੈੱਡੀ ਅੱਜ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੋਦੀ ਨੂੰ ਮਿਲ ਕੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਪਰੰਤ ਜਗਨ ਮੋਹਨ ਨੇ ਕਿਹਾ, ”ਜੇਕਰ ਭਾਜਪਾ 250 ਸੀਟਾਂ ‘ਤੇ ਹੀ ਸਿਮਟ ਜਾਂਦੀ ਤਾਂ ਸਾਨੂੰ ਕੇਂਦਰ ਸਰਕਾਰ ‘ਤੇ ਬਹੁਤ ਜ਼ਿਆਦਾ ਨਿਰਭਰ ਨਹੀਂ ਰਹਿਣਾ ਪੈਂਦਾ ਪਰ ਹੁਣ ਉਨ੍ਹਾਂ ਨੂੰ ਸਾਡੀ ਲੋੜ ਨਹੀਂ ਹੈ।

Send this to a friend