ਰਾਜਪੁਰਾ, 26 ਮਈ (ਦਇਆ ਸਿੰਘ)- ਅੱਜ ਪਿੰਡ ਨਰੜੂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪੈਂਦੇ ਗੁਰਦੁਆਰਾ ਪਾਤਸ਼ਾਹੀ ਨੋਵੀ ਦੀ ਕਮੇਟੀ ਵਲੋਂ ਗ੍ਰੰਥੀ ਸਿੰਘ ਨਾਲ ਬਦਸਲੁਕੀ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਦੇਣ ਦੇ ਵਿਰੋਧ ‘ਚਸਿੱਖ ਸੰਗਤਾਂ ਸਮੇਤ ਵੱਖ ਵੱਖ ਜੱਥੇਬੰਦੀਆਂ ਵਲੋਂ ਰਾਜਪੁਰਾ ਪਟਿਆਲਾ ਹਾਈਵੇ ਤੇ ਸੜਕੀ ਆਵਾਜਾਈ ਠੱਪ ਕਰਕੇ ਧਰਨਾ ਲਾਇਆ ਗਿਆ।ਜਦਕਿ ਕਾਫੀ ਸਮਾਂ ਧਰਨਾ ਲਗਣ ਨਾਲ ਸੜਕ ਤੇ ਆਵਾਜਾਈ ਵਿਚ ਪ੍ਰੇਸ਼ਾਨ ਹੁੰਦੇ ਲੋਕ ਦੇਖ ਕੇ ਪੁਲਸ ਪ੍ਰਸ਼ਾਸਨ ਵਲੋਂ ਲਾਠੀ ਚਾਰਜ ਕਰਨ ਤੋਂ ਬਾਅਦ ਧਰਨਾ ਚੁਕਵਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਨਾਈਟਿਡ ਸਿੱਖ ਪਾਰਟੀ ਦੇ ਆਗੂ ਭਾਈ ਜਸਵਿੰਦਰ ਸਿੰਘ ਅਤੇ ਸਤਿਕਾਰ ਕਮੇਟੀ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਐਸਜੀਪੀਸੀ ਅਧੀਨ ਪੈਂਦੇ ਪਿੰਡ ਨਰੜੂ ਗੁਰਦੁਆਰਾ ਸਾਹਿਬ ਵਿਖੇਕਮੇਟੀ ਵਲੋਂ ਗ੍ਰੰਥੀ ਸਿੰਘ ਨਾਲ ਬਦਸਲੂਕੀ ਕੀਤੀ ਗਈ।ਉਨ੍ਹਾਂ ਕਿਹਾਕਿ 1300 ਰੁਪਏ ਮਹੀਨੇ ਦੀ ਤਨਖਾਹ ਦਿੱਤੀ ਜਾਦੀ ਹੈ ਅਤੇ ਗ੍ਰੰਥੀ ਸਿੰਘ ਨੂੰ ਕਮੇਟੀ ਵਲੋਂ ਬਿਨਾਂ੍ਹ ਗਲਤੀ ਤੋਂ ਸੇਵਾ ਮੁਕਤ ਕਰਕੇ ਗੁਰਦੁਆਰਾ ਸਾਹਿਬ ਤੋਂ ਕੱਢ ਦਿੱਤਾ ਗਿਆ ਸੀ ਅਤੇ ਪਿੰਡ ਦੇ ਸਰਪੰਚ ਨੂੰ ਗੁਰਦੁਆਰਾ ਸਾਹਿਬ ਕਮੇਟੀ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾਅ ਦੇਣ ਕਰਕੇ ਮਾਮਲਾ ਸਿੱਖ ਜਥੇਬੰਦੀਆਂ ਕੋਲ ਪੁੱਜ ਗਿਆ। ਇਸ ਮਾਮਲੇ ਸਬੰਧੀ ਜਦੋਂ ਯੁਨਾਈਟਿਡ ਸਿੱਖ ਪਾਰਟੀ ਆਗੂਜਸਵਿੰਦਰ ਸਿੰਘ ਅਤੇ ਸਤਿਕਾਰ ਕਮੇਟੀ ਆਗੂ ਇੰਦਰਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਬਰਜਿੰਦਰ ਸਿੰਘ ਪਰਵਾਨਾ ਸਮੇਤ ਹੋਰਨਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਾਮਲੇ ਨੂੰ ਸੁਲਝਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤਾਂ ਇਕੱਤਰ ਹੋ ਗਈਆਂ ਸਨ।ਗੁਰਦੁਆਰਾ ਕਮੇਟੀ ਦੇ ਮੈਂਬਰ ਇਸ ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਨਹੀ ਪਹੁੰਚੀਆਂ ਅਤੇ ਸਿੱਖ ਸੰਗਤਾਂ ਨੇ ਕਮੇਟੀ ਦੇ ਖਿਲਾਫ ਰਾਜਪੁਰਾ ਪਟਿਆਲਾ ਹਾਈਵੇ ਵਿਖੇ ਪਿੰਡ ਦੀਆਂ ਬੀਬੀਆਂ ਸਮੇਤ ਸਿੱਖ ਸੰਗਤਾਂ ਨੇ ਧਰਨਾ ਲਾ ਦਿੱਤਾ।ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ ਸ਼ਾਤਮਈ ਧਰਨਾ ਲਾ ਕੇ ਬੈਠੇ ਸਿੱਖ ਸੰਗਤਾਂ ਤੇ ਬਰਗਾੜੀ ਮੋਰਚੇ ਵਾਂਗ ਪੁਲਸ ਨੇ ਲਾਠੀਚਾਰਜ ਕਰਕੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।