May 25, 2026 10:17 pm

ਪਾਕਿ ਪੀ.ਐੱਮ. ਇਮਰਾਨ ਖ਼ਾਨ ਨੇ ਨਰਿੰਦਰ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ

ਨਵੀਂ ਦਿੱਲੀ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਇਤਿਹਾਸਕ ਜਿੱਤ ‘ਤੇ ਨਰਿੰਦਰ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁਹੰਮਦ ਫੈਜ਼ਲ ਨੇ ਲਿਖਿਆ ਕਿ ਪੀ.ਐਮ .ਇਮਰਾਨ ਖਾਨ ਨੇ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।

Send this to a friend