May 24, 2026 11:28 pm

ਚੋਣ ਕਮਿਸ਼ਨ ਨੇ ਦੇਸ਼ ਭਰ ‘ਚੋਂ ਚੋਣ ਜ਼ਾਬਤਾ ਹਟਿਆ

ਨਵੀਂ ਦਿੱਲੀ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਤੇ ਆਂਧਰਾ ਪ੍ਰਦੇਸ਼, ਸਿਕੱਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨ ਸਭ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜ਼ਾਬਤੇ ਨੂੰ ਤੁਰੰਤ ਹਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 11 ਅਪ੍ਰੈਲ ਨੂੰ ਸ਼ੁਰੂ ਹੋਈਆਂ ਸਨ। 7 ਗੇੜਾਂ ਵਿੱਚ ਹੋਈਆਂ ਚੋਣਾਂ ਤੋਂ ਬਾਅਦ 23 ਮਈ ਨੂੰ ਨਤੀਜੇ ਐਲਾਨੇ ਗਏ ਸਨ। ਲਗਪਗ ਇਕ ਤੋਂ ਡੇਢ ਮਹੀਨੇ ਤੱਕ ਆਦਰਸ਼ ਚੋਣ ਜ਼ਾਬਤਾ ਲੱਗਾ ਰਿਹਾ ਸੀ।

Send this to a friend