May 23, 2026 5:21 am

ਸ੍ਰੀ ਮੋਦੀ 30 ਨੂੰ ਸ਼ਾਮ 7 ਵਜੇ ਦੂਜੀ ਵਾਰ ਲੈਣਗੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ

ਰਾਸ਼ਟਰਪਤੀ ਭਵਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ

ਨਵੀਂ ਦਿੱਲੀ, 26 ਮਈ- ਨਰਿੰਦਰ ਮੋਦੀ 30 ਮਈ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਪਰੀਸ਼ਦ ਦੇ ਮੈਂਬਰ ਵੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਸਮਾਗਮ ਵਿੱਚ ਨਰਿੰਦਰ ਮੋਦੀ ਅਤੇ ਮੰਤਰੀ ਪਰੀਸ਼ਦ ਵਿੱਚ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਉਣਗੇ। ਬੀਤੇ ਸ਼ਨਿੱਚਰਵਾਰ ਨੂੰ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਭਾਜਪਾ ਸੰਸਦੀ ਦਲ ਦੇ ਨੇਤਾ ਚੁਣੇ ਗਏ ਸਨ, ਇਸ ਤੋਂ ਬਾਅਦ ਉਨ੍ਹਾਂ ਨੂੰ ਐੱਨ. ਡੀ. ਏ. ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਦੱਸਣਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ 23 ਮਈ ਨੂੰ ਨਤੀਜੇ ਆਏ। ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲੜੀਆਂ ਗਈਆਂ ਚੋਣਾਂ ਵਿੱਚ ਭਾਜਪਾ ਨੂੰ ਸ਼ਾਨਦਾਰ ਬਹੁਮਤ ਮਿਲਿਆ ਹੈ। ਭਾਜਪਾ ਨੇ ਆਪਣੇ ਦਮ ‘ਤੇ 303 ਸੀਟਾਂ ਜਿੱਤੀਆਂ ਹਨ, ਜਦੋਂ ਕਿ ਐੱਨ. ਡੀ. ਏ. ਨੂੰ 353 ਸੀਟਾਂ ਮਿਲੀਆਂ ਹਨ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ 282 ਸੀਟਾਂ ਹਾਸਲ ਕੀਤੀਆਂ ਸਨ ਅਤੇ ਉਸ ਸਮੇਂ ਵੀ ਪਾਰਟੀ ਪੂਰਨ ਬਹੁਮਤ ਹਾਸਲ ਕਰਨ ਵਾਲੀ ਇਕੱਲੀ ਪਾਰਟੀ ਬਣੀ ਸੀ। ਮੋਦੀ ਦੇਸ਼ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਹਾਲਾਂਕਿ ਇਸ ਵਾਰ ਸਹੁੰ ਚੁੱਕ ਸਮਾਰੋਹ ਵਿੱਚ ਕਿਹੜੇ ਮਹਿਮਾਨ ਸ਼ਾਮਿਲ ਹੋਣਗੇ, ਇਹ ਸੂਚੀ ਅਜੇ ਤਿਆਰ ਕੀਤੀ ਜਾ ਰਹੀ ਹੈ। ਪਿਛਲੇ 5 ਸਾਲਾਂ ਵਿੱਚ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ ਹਨ, ਕਈ ਰਾਸ਼ਟਰ ਮੁਖੀਆਂ ਨਾਲ ਉਨ੍ਹਾਂ ਦੀ ਚੰਗੀ ਦੋਸਤੀ ਹੈ। ਲਿਹਾਜ਼ਾ ਸਾਰਿਆਂ ਦੀਆਂ ਨਜ਼ਰਾਂ ਇਸ ਪਾਸੇ ਹਨ ਕਿ ਇਸ ਵਾਰ ਪੀ. ਐੱਮ. ਦੇ ਸਹੁੰ ਚੁੱਕ ਸਮਾਗਮ ‘ਚ ਉਨ੍ਹਾਂ ਦੇ ਕਿਹੜੇ-ਕਿਹੜੇ ਮਿੱਤਰ ਆ ਸਕਦੇ ਹਨ।

Send this to a friend