ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ ਸੰਗਠਿਤ ਅਪਰਾਧ ਨਿਯੰਤਰਣ ਯੂਨਿਟ ਵਜੋਂ ਤਾਇਨਾਤ

ਚੰਡੀਗੜ੍ਹ 27 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਰਾਜ ਦੇ ਇਕ ਆਈ.ਪੀ.ਐਸ. ਅਧਿਕਾਰੀ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਵਜੋ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

Send this to a friend