ਚੰਡੀਗੜ੍ਹ, 28 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ 17 ਦਿਨਾਂ ਦੀ ਛੁੱਟੀ ‘ਤੇ ਜਾ ਰਹੇ ਹਨ। ਉਨ੍ਹਾਂ 28 ਮਈ ਤੋਂ 13 ਜੂਨ ਤੱਕ ਵਿਦੇਸ਼ ਜਾਣ ਲਈ ਛੁੱਟੀ ਲਈ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਕ ਡੀ.ਜੀ.ਪੀ. ਦਿਨਕਰ ਗੁਪਤਾ ਦੀ ਗੈਰ ਹਾਜ਼ਰੀ ਵਿੱਚ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਵਰਾ ਨੂੰ ਸੇਵਾਵਾਂ ਨਿਭਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਉਹ ਆਪਣਾ ਕੰਮ-ਕਾਜ ਵੀ ਵੇਖਣਗੇ।