ਨਵੀਨ ਪਟਨਾਇਕ ਨੇ ਓਡੀਸ਼ਾ ਅਤੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 29 ਮਈ (ਪੀ.ਟੀ.)- ਬੀਜੂ ਜਨਤਾ ਦਲ ਦੇ ਮੁਖੀ ਨਵੀਨ ਪਟਨਾਇਕ ਨੇ ਅੱਜ ਪੰਜਵੀਂ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਪੇਮਾ ਖਾਂਡੂ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਖਾਂਡੂ ਨੂੰ ਦੋਰਜੀ ਖਾਂਡੂ ਰਾਜ ਕਨਵੈੱਨਸ਼ਨ ਸੈਂਟਰ ਵਿਖੇ ਇੱਕ ਸਮਾਰੋਹ ਦੌਰਾਨ ਰਾਜਪਾਲ ਬ੍ਰਿਗੇਡੀਅਰ (ਸੇਵਾਮੁਕਤ) ਬੀ. ਡੀ. ਮਿਸ਼ਰਾ ਨੇ ਅਹੁਦੇ ਦੀ ਸਹੁੰ ਚੁਕਾਈ।

Send this to a friend