ਮਮਤਾ ਵੱਲੋਂ ਸਮਾਗਮ ‘ਚ ਸ਼ਾਮਿਲ ਹੋਣ ਤੋਂ ਇਨਕਾਰ

ਚੰਡੀਗੜ੍ਹ, 29 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਨੌਕਰੀਆਂ ਵਿੱਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈ.ਡਬਲਿਊ.ਐਸ.) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਫ਼ੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿੱਚ ਲਾਗੂ ਹੋਵੇਗਾ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵੱਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ।

Send this to a friend